ਖੰਨਾ 'ਚ NH 'ਤੇ ਟਰੱਕ ਨਾਲ ਕਾਰ ਦੀ ਹੋਈ ਟੱਕਰ, ਡਰਾਈਵਰ ਸਮੇਤ ਪਿਓ-ਧੀ ਜ਼ਖਮੀ

ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਬਲਵੀਰ ਸਿੰਘ ਦੀ ਧੀ ਨੂੰ ਛੱਡਣ ਲਈ ਦੋ ਪਰਿਵਾਰ ਦਿੱਲੀ ਏਅਰਪੋਰਟ 'ਤੇ ਗਏ ਹੋਏ ਸਨ। ਵਾਪਸੀ 'ਤੇ ਖੰਨਾ 'ਚ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ।

By  Amritpal Singh April 24th 2024 11:28 AM

Punjab News: ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸਵੇਰੇ ਕਰੀਬ 6 ਵਜੇ ਦੇ ਕਰੀਬ ਸੜਕ ਹਾਦਸਾ ਵਾਪਰਿਆ। ਦਹੇੜੂ ਪੁਲ 'ਤੇ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਇਨੋਵਾ ਪਲਟ ਗਈ। ਡਰਾਈਵਰ ਸਮੇਤ ਕਾਰ ਵਿੱਚ ਸਵਾਰ ਪਿਓ-ਧੀ ਜ਼ਖ਼ਮੀ ਹੋ ਗਏ। ਬਾਕੀ 4 ਲੋਕਾਂ ਨੂੰ ਵੀ ਸੱਟਾਂ ਲੱਗੀਆਂ। ਰੋਡ ਸੇਫਟੀ ਫੋਰਸ ਨੇ ਤੁਰੰਤ ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਬਲਵੀਰ ਸਿੰਘ ਦੀ ਧੀ ਨੂੰ ਛੱਡਣ ਲਈ ਦੋ ਪਰਿਵਾਰ ਦਿੱਲੀ ਏਅਰਪੋਰਟ 'ਤੇ ਗਏ ਹੋਏ ਸਨ। ਵਾਪਸੀ 'ਤੇ ਖੰਨਾ 'ਚ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਇਨੋਵਾ ਤੇਜ਼ ਰਫ਼ਤਾਰ ਕਾਰਨ ਪਲਟ ਗਈ।

ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਸੁਖਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕੁਲਾਰ ਹਸਪਤਾਲ ਬੀਜਾ ਵਿਖੇ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਇਨੋਵਾ ਚਾਲਕ ਜਤਿੰਦਰ ਸਿੰਘ ਵਾਸੀ ਪਿੰਡ ਦੌਲਤਪੁਰ ਢੱਡਾ, ਬਲਵੀਰ ਸਿੰਘ ਵਾਸੀ ਸਿੱਧਵਾਂ ਦੋਨਾ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਉਨ੍ਹਾਂ ਦੀ ਲੜਕੀ ਏਕਮਜੋਤ ਕੌਰ (14) ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਦਰ ਥਾਣਾ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Related Post