Amritsar ’ਚ ਇੱਕ ਕਾਰ ਚਾਲਕ ਡਾਕਟਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਸਾਈਕਲ ਸਵਾਰ ਦੀ ਹਾਲਤ ਗੰਭੀਰ
ਇਸ ਦੌਰਾਨ ਹਸਪਤਾਲ ਵਿੱਚ ਕੰਮ ਕਰਨ ਵਾਲਾ ਨੌਜਵਾਨ ਸਾਈਕਲ ‘ਤੇ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਕਾਰ ਅਤੇ ਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਨਾਲ ਸੰਬੰਧਤ ਇੱਕ ਗੰਭੀਰ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਹਸਪਤਾਲ ਵਿੱਚ ਡਾਕਟਰੀ ਕਰ ਰਹੇ ਇੱਕ ਨੌਜਵਾਨ ਦੀ ਕਾਰ ਨਾਲ ਟੱਕਰ ਹੋਣ ਕਾਰਨ ਹਸਪਤਾਲ ਵਿੱਚ ਰੋਟੀ ਬਣਾਉਣ ਦਾ ਕੰਮ ਕਰਨ ਵਾਲਾ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਡਾਕਟਰੀ ਕਰ ਰਿਹਾ ਨੌਜਵਾਨ ਇੱਕ ਪਾਰਟੀ ਤੋਂ ਬਾਅਦ ਦੇਰ ਰਾਤ ਹਸਪਤਾਲ ਵਾਪਸ ਆ ਰਿਹਾ ਸੀ। ਇਸ ਦੌਰਾਨ ਹਸਪਤਾਲ ਵਿੱਚ ਕੰਮ ਕਰਨ ਵਾਲਾ ਨੌਜਵਾਨ ਸਾਈਕਲ ‘ਤੇ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਕਾਰ ਅਤੇ ਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਖਮੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਾਰ ਚਲਾ ਰਿਹਾ ਡਾਕਟਰ ਨਸ਼ੇ ਦੀ ਹਾਲਤ ਵਿੱਚ ਸੀ। ਪਰਿਵਾਰ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਡਾਕਟਰ ਵੱਲੋਂ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਨੂੰ ਕਾਬੂ ਕਰ ਲਿਆ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਰ ਰਾਤ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਕਾਰ ਚਲਾ ਰਿਹਾ ਨੌਜਵਾਨ ਡਾਕਟਰੀ ਦੀ ਫਾਈਨਲ ਈਅਰ ਦੀ ਪੜ੍ਹਾਈ ਪੂਰੀ ਕਰ ਚੁੱਕਾ ਸੀ ਅਤੇ ਉਸ ਦਾ ਆਖਰੀ ਦਿਨ ਸੀ। ਪੁਲਿਸ ਅਨੁਸਾਰ ਨੌਜਵਾਨ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : CM ਮਾਨ ਦੇ ਬਿਆਨ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ, ਕਿਹਾ- ਸ੍ਰੀ ਅਕਾਲ ਤਖਤ ਸਾਹਿਬ ਵੇਖਣਗੇ ਅੱਗੇ ਕੀ ਕਰਨਾ ਹੈ