Phagwara ਫਲਾਈਓਵਰ ‘ਤੇ ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ, ਪਰਿਵਾਰ ਸੁਰੱਖਿਅਤ
ਫਾਇਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਕਾਰ ਵਿੱਚ ਸਵਾਰ ਇੱਕ ਪਰਿਵਾਰ ਖੰਨ੍ਹਾ ਤੋਂ ਜਲੰਧਰ ਜਾ ਰਿਹਾ ਸੀ। ਫਲਾਈਓਵਰ ‘ਤੇ ਕਾਰ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗ ਪਿਆ, ਜਿਸ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ।
Phagwara News : ਫਗਵਾੜਾ ਸ਼ਹਿਰ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਫਲਾਈਓਵਰ ਉੱਪਰ ਜਾ ਰਹੀ ਇੱਕ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।
ਮੌਕੇ ‘ਤੇ ਪਹੁੰਚੇ ਫਾਇਰ ਅਧਿਕਾਰੀ ਨਿਤਿਨ ਸ਼ਿੰਗਾਰੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਫਲਾਈਓਵਰ ‘ਤੇ ਇੱਕ ਕਾਰ ਵਿੱਚ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਰਵਾਨਾ ਹੋਈ।
ਫਾਇਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਕਾਰ ਵਿੱਚ ਸਵਾਰ ਇੱਕ ਪਰਿਵਾਰ ਖੰਨ੍ਹਾ ਤੋਂ ਜਲੰਧਰ ਜਾ ਰਿਹਾ ਸੀ। ਫਲਾਈਓਵਰ ‘ਤੇ ਕਾਰ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗ ਪਿਆ, ਜਿਸ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ। ਉਹਨਾਂ ਦਸਿਆ ਕਿ ਡਰ ਦੇ ਮਾਰੇ ਪਰਿਵਾਰਿਕ ਮੈਂਬਰ ਤੁਰੰਤ ਕਾਰ ਤੋਂ ਬਾਹਰ ਨਿਕਲ ਆਏ, ਜਿਸ ਕਰਕੇ ਇੱਕ ਵੱਡਾ ਹਾਦਸਾ ਟਲ ਗਿਆ। ਸਾਰੇ ਪਰਿਵਾਰ ਦੇ ਮੈਂਬਰ ਸੁਰੱਖਿਅਤ ਹਨ।
ਫਾਇਰ ਬ੍ਰਿਗੇਡ ਵੱਲੋਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਗਿਆ, ਪਰ ਤਦ ਤੱਕ ਕਾਰ ਪੂਰੀ ਤਰ੍ਹਾਂ ਖਾਕ ਹੋ ਚੁੱਕੀ ਸੀ। ਅੱਗ ਲੱਗਣ ਦੇ ਕਾਰਣਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Ludhiana ਵਿੱਚ ਵਿਆਹ ਸਮਾਗਮ ਦੌਰਾਨ ਦੋ ਗੁੱਟਾਂ ਵਿੱਚ ਝੜਪ: ਅੰਨ੍ਹੇਵਾਹ ਗੋਲੀਬਾਰੀ ਵਿੱਚ ਦੋ ਦੀ ਮੌਤ, ਇੱਕ ਜ਼ਖਮੀ