ਮੁਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਚ ਅਣਪਛਾਤੇ ਨਿਹੰਗ ਸਿੰਘ ਖ਼ਿਲਾਫ਼ ਮਾਮਲਾ ਦਰਜ
ਮੁਹਾਲੀ : ਮੁਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਵਿਚ ਇਕ ਅਣਪਛਾਤੇ ਨਿਹੰਗ ਸਿੰਘ ਖ਼ਿਲਾਫ਼ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦੇਣ ਮਗਰੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਇੰਟਰਵਿਊ ਦੌਰਾਨ ਇਕ ਵਿਅਕਤੀ ਨੇ ਪੁਲਿਸ ਨੂੰ ਸਿੱਧੇ ਤੌਰ ਉਤੇ ਚਿਤਾਵਨੀ ਦਿੱਤੀ ਸੀ ਕਿ ਕੋਈ ਵੀ ਪੁਲਿਸ ਮੁਲਾਜ਼ਮ ਕੌਮੀ ਇਨਸਾਫ਼ ਮੋਰਚੇ ਵਿਚ ਜੇ ਆਉਂਦਾ ਹੈ ਤਾਂ ਉਹ ਬਚ ਕੇ ਨਹੀਂ ਜਾਵੇਗਾ।

ਇੰਟਰਵਿਊ ਵਿਚ ਵਿਅਕਤੀ ਵੱਲੋਂ ਪੁਲਿਸ ਨੂੰ ਸਿੱਧੀ ਚੁਣੌਤੀ ਦਿੱਤੀ ਗਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਨਿਹੰਗ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਮੁਹਾਲੀ ਵਿਚ ਇਸ ਨਿਹੰਗ ਸਿੰਘ ਖ਼ਿਲਾਫ਼ ਪਹਿਲਾ ਮਾਮਲਾ ਦਰਜ ਹੋਇਆ ਹੈ। ਕਾਬਿਲੇਗੌਰ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੌਰਾਨ ਮੁਹਾਲੀ-ਚੰਡੀਗੜ੍ਹ ਸਰਹੱਦ ਉਤੇ ਹੋਈ ਹਿੰਸਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 7 ਵਿਅਕਤੀਆਂ ਉਤੇ ਬਾਇਨੇਮ ਅਤੇ 150 ਅਣ ਅਣਪਛਾਤੇ ਵਿਅਕਤੀਆਂ ਉਤੇ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ
ਇਸ ਤੋਂ ਇਲਾਵਾ ਮੁਹਾਲੀ ਦੇ ਮਟੌਰ ਥਾਣੇ ਵਿਚ ਵੀ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਗਰੋਂ ਕੌਮੀ ਇਨਸਾਫ਼ ਮੋਰਚੇ ਦੇ 31 ਮੈਂਬਰਾਂ ਦਾ ਜੱਥਾ ਰੋਜ਼ਾਨਾ ਸੀਐਮ ਦੀ ਰਿਹਾਇਸ਼ ਵੱਲ ਰਵਾਨਾ ਹੁੰਦਾ ਹੈ ਅਤੇ ਚੰਡੀਗੜ੍ਹ ਦੀ ਸਰਹੱਦ ਉਤੇ ਵਾਹਿਗੁਰੂ ਦਾ ਜਾਪ ਕਰਕੇ ਪਰਤ ਆਉਂਦਾ ਹੈ। ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਧਾਰਾ 144 ਦਾ ਹਵਾਲਾ ਦੇ ਕੇ ਅੱਗੇ ਜਾਣ ਨਹੀਂ ਦਿੰਦੀ।