ਕਪੂਰਥਲਾ: ਅੱਧੀ ਰਾਤ ਝੂੱਗੀਆਂ ਚ ਲੱਗੀ ਅੱਗ, ਮਚਿਆ ਹੜਕੰਪ

By  Shameela Khan November 6th 2023 12:10 PM -- Updated: November 6th 2023 12:15 PM

ਕਪੂਰਥਲਾ: ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਇਹ ਘਟਨਾ ਐਤਵਾਰ ਰਾਤ 8 ਵਜੇ ਦੀ ਦੱਸੀ ਜਾ ਰਹੀ ਹੈ। ਅੱਗ ਨੇ ਕੁੱਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਫਾਇਰ ਬ੍ਰਿਗੇਡ ਦੀਆਂ ਕਰੀਬ 11 ਗੱਡੀਆਂ ਦੀ ਮਦਦ ਨਾਲ ਰਾਤ 11 ਵਜੇ ਤਕ ਅੱਗ ‘ਤੇ ਕਾਬੂ ਪਾਇਆ ਗਿਆ।


ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਟਰੋਲ ਰੂਮ ਵਿੱਚ ਰਾਤ 8:10 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।


ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੁਸੈਨਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਰਸੀਐਫ ਦੇ ਬਾਹਰ ਕਰੀਬ 150 ਝੁੱਗੀਆਂ ਸਨ।


ਜੋ ਅੱਗ ਲੱਗਣ ਕਾਰਨ ਨਸ਼ਟ ਹੋ ਗਈਆਂ। ਲੋਕਾਂ ਅਨੁਸਾਰ ਪਿਛਲੇ ਸਾਲ ਵੀ ਝੁੱਗੀਆਂ ਨੂੰ ਭਿਆਨਕ ਅੱਗ ਲੱਗੀ ਸੀ।

Related Post