Lohri ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਭਿਆਨਕ ਅੱਗ ਕਾਰਨ ਬਜ਼ੁਰਗ ਅਤੇ ਦਿਵਿਆਂਗ ਲੜਕੀ ਦੀ ਮੌਤ

ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਸਮੇਂ ਘਰ ਦੇ ਅੰਦਰ ਕੁੱਲ ਪੰਜ ਲੋਕ ਸਨ। ਇਸ ਅੱਗ ’ਚ ਇੱਕ ਬਜ਼ੁਰਗ ਵਿਅਕਤੀ ਤੇ ਇੱਕ ਅਪਾਹਿਜ ਕੁੜੀ ਦੀ ਸੜਨ ਕਾਰਨ ਮੌਤ ਹੋ ਗਈ ਹੈ।

By  Aarti January 14th 2026 01:05 PM -- Updated: January 14th 2026 01:49 PM

Amritsar News :  ਅੰਮ੍ਰਿਤਸਰ ਦੇ ਮਾਹਣਾ ਸਿੰਘ ਚੌਕ 'ਤੇ ਸਥਿਤ ਗਲੀ ਚੂੜ ਸਿੰਘ ਦੇ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਇਸ ਘਟਨਾ ’ਚ ਇੱਕ ਬਜ਼ੁਰਗ ਵਿਅਕਤੀ ਅਤੇ ਇੱਕ ਲੜਕੀ ਦੀ ਦਰਦਨਾਕ ਮੌਤ ਹੋ ਗਈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਲੱਗਣ ਦਾ ਕਾਰਨ ਲੋਹੜੀ ਦੌਰਾਨ ਜਗਾਈ ਗਈ ਅੱਗ ਦੀ ਚੰਗਿਆੜੀ ਸੀ। 

ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਸਮੇਂ ਘਰ ਦੇ ਅੰਦਰ ਕੁੱਲ ਪੰਜ ਲੋਕ ਸਨ। ਇਸ ਅੱਗ ’ਚ ਇੱਕ ਬਜ਼ੁਰਗ ਵਿਅਕਤੀ ਤੇ ਇੱਕ ਅਪਾਹਿਜ ਕੁੜੀ ਦੀ ਸੜਨ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਗੁਆਂਢੀਆਂ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਤਿੰਨ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਿਵਾਸੀਆਂ ਦੇ ਅਨੁਸਾਰ, ਘਰ ਵਿੱਚ ਵੱਡੀ ਮਾਤਰਾ ਵਿੱਚ ਜਲਣਸ਼ੀਲ ਪਦਾਰਥ ਸਟੋਰ ਕੀਤਾ ਗਿਆ ਸੀ, ਜਿਸ ਕਾਰਨ ਅੱਗ ਸਕਿੰਟਾਂ ਵਿੱਚ ਹੀ ਤੇਜ਼ੀ ਨਾਲ ਫੈਲ ਗਈ।

ਘਰ ਦੇ ਮਾਲਕ ਨੇ ਦੱਸਿਆ ਕਿ ਲੋਹੜੀ ਦੀ ਅੱਗ ਦੀ ਚੰਗਿਆੜੀ ਘਰ ਦੇ ਅੰਦਰ ਰੱਖੇ ਕੱਪੜਿਆਂ 'ਤੇ ਡਿੱਗੀ, ਜਿਸ ਨਾਲ ਅੱਗ ਲੱਗ ਗਈ। ਗੁਆਂਢੀਆਂ ਨੇ ਪਰਿਵਾਰ ਦੇ ਮੈਂਬਰਾਂ ਨੂੰ ਬਾਹਰ ਕੱਢਣ ਲਈ ਜੱਦੋ-ਜਹਿਦ ਕੀਤੀ, ਪਰ ਬਜ਼ੁਰਗ ਪਿਤਾ ਉੱਠ ਕੇ ਬਾਹਰ ਨਹੀਂ ਆ ਸਕਿਆ। 

ਥਾਣਾ ਬੀ-ਡਵੀਜ਼ਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਅਪਾਹਜ ਨੌਜਵਾਨ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤੰਗ ਗਲੀ ਹੋਣ ਕਾਰਨ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਲਗਭਗ 100 ਮੀਟਰ ਦੂਰ ਖੜ੍ਹਾ ਕਰਨਾ ਪਿਆ, ਜਿਸ ਤੋਂ ਬਾਅਦ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ : Punjab Court Threat : ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਮੱਚੀ ਹੜਕੰਪ, ਪੁਲਿਸ ਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਪਹੁੰਚੇ

Related Post