Moga ’ਚ ਵਾਪਰਿਆ ਦਰਦਨਾਕ ਸੜਕੀ ਹਾਦਸਾ; ਬਾਈਕ ਸਵਾਰਾਂ ਨੂੰ ਟਰੱਕ ਨੇ ਮਾਰੀ ਟੱਕਰ, 1 ਦੀ ਮੌਤ

ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰ ਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਦੋਵੇਂ ਸਵਾਰ ਗੰਭੀਰ ਜਖਮੀ ਹੋ ਗਏ।

By  Aarti February 21st 2026 07:21 PM

Moga News : ਮੋਗਾ ਦੇ ਪਿੰਡ ਚੜਿੱਕ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਵਾਸੀ ਪਿੰਡ ਚੜਿੱਕ ਆਪਣੇ ਸਾਥੀ ਵਿਸ਼ਾਲ ਸਿੰਘ ਨਾਲ ਮੋਟਰਸਾਈਕਲ ’ਤੇ ਮਜ਼ਦੂਰੀ ਕਰਨ ਲਈ ਜਾ ਰਿਹਾ ਸੀ।

ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰ ਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਦੋਵੇਂ ਸਵਾਰ ਗੰਭੀਰ ਜਖਮੀ ਹੋ ਗਏ।

ਹਾਦਸੇ ਤੋਂ ਬਾਅਦ ਦੋਨਾਂ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਲਵੰਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਵਿਸ਼ਾਲ ਸਿੰਘ ਦਾ ਇਲਾਜ ਜਾਰੀ ਹੈ।

ਘਟਨਾ ਸਬੰਧੀ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਦਿਹਾੜੀਦਾਰ ਮਜ਼ਦੂਰ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਟਰੱਕ ਚਾਲਕ ਅਤੇ ਪਰਚਾਲਕ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Related Post