ਨਸ਼ੇੜੀ ਪੁੱਤਰਾਂ ਖ਼ਿਲਾਫ਼ ਕਾਰਵਾਈ ਲਈ ਚੌਂਕੀ ਅੱਗੇ ਧਰਨੇ 'ਤੇ ਬੈਠੀ ਔਰਤ

By  Ravinder Singh November 15th 2022 06:22 PM -- Updated: November 15th 2022 06:37 PM

ਬਠਿੰਡਾ : ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਸਥਿਤ ਪੁਲਿਸ ਚੌਕੀ ਦੇ ਬਾਹਰ ਇਕ ਔਰਤ ਧਰਨੇ ਉਤੇ ਬੈਠ ਗਈ ਗਈ। ਔਰਤ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਉਸ ਦੇ ਮਾਮਲੇ ਵਿਚ ਕਿਸੇ ਵੀ ਪ੍ਰਕਾਰ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਨਾ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।


ਧਰਨੇ ਉਤੇ ਬੈਠੀ ਔਰਤ ਨੇ ਦੱਸਿਆ ਕਿ ਉਸ ਦੇ ਦੋਵੇਂ ਬੇਟੇ ਨਸ਼ੇੜੀ ਹਨ ਅਤੇ ਅਕਸਰ ਉਸ ਨਾਲ ਕੁੱਟਮਾਰ ਕਰਦੇ ਹਨ। ਪਿਛਲੇ ਹਫਤੇ ਵੀ ਉਸ ਦੇ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਸਿਵਲ ਹਸਪਤਾਲ ਵਿਚ ਦਾਖਲ ਰਹੀ ਅਤੇ ਆਪਣੇ ਬੇਟਿਆਂ ਖ਼ਿਲਾਫ਼ ਪੁਲਿਸ ਨੂੰ ਲਿਖਤੀ ਵਿਚ ਸ਼ਿਕਾਇਤ ਵੀ ਦਿੱਤੀ ਸੀ ਪਰ ਪੁਲਿਸ ਨੇ ਉਸ ਦੀ ਸ਼ਿਕਾਇਤ ਉਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਮਜਬੂਰ ਹੋ ਕੇ ਉਸ ਨੂੰ ਅੱਜ ਪੁਲਿਸ ਚੌਂਕੀ ਦੇ ਬਾਹਰ ਧਰਨਾ ਦੇਣਾ ਪਿਆ। ਪੁਲਿਸ ਨੇ ਰੋ-ਰੋ ਕੇ ਆਪਣੀ  ਹੱਡਬੀਤੀ ਦੱਸੀ ਅਤੇ ਪੁੱਤਰਾਂ ਵੱਲੋਂ ਕੀਤੇ ਗਏ ਤਸ਼ੱਦਦ ਬਾਰੇ ਦੱਸਿਆ।

ਇਹ ਵੀ ਪੜ੍ਹੋ : ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ

ਉਥੇ ਦੂਜੇ ਪਾਸੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਔਰਤ ਦੇ ਇਕ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜਾ ਘਰ ਤੋਂ ਭੱਜ ਗਿਆ ਹੈ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੋਈ ਨਸ਼ਾ ਨਹੀਂ ਕਰਦਾ, ਉਨ੍ਹਾਂ ਦਾ ਕੋਈ ਘਰੇਲੂ ਝਗੜਾ ਹੈ।

Related Post