Jalandhar Firing: ਜਲੰਧਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਤਹਿਤ ਦਿੱਤਾ ਵਾਰਦਾਤ ਨੂੰ ਅੰਜਾਮ

By  Aarti November 14th 2023 10:06 AM -- Updated: November 14th 2023 11:00 AM

Jalandhar Firing: ਰਾਮਾਮੰਡੀ ਦੇ ਦਕੋਹਾ ਫਾਟਕ ਨੇੜੇ ਕੁਝ ਸਮਾਂ ਪਹਿਲਾਂ ਹੋਈ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਡਾਕਟਰਾਂ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ।

ਦਰਅਸਲ ਅੱਜ ਦੇਰ ਸ਼ਾਮ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਨੌਜਵਾਨ ਦੀ ਪਿੱਠ 'ਤੇ ਦੋ ਗੋਲੀਆਂ ਲੱਗੀਆਂ ਸੀ। ਜਿਸ ਤੋਂ ਬਾਅਦ ਨੌਜਵਾਨ ਨੂੰ ਜ਼ਖਮੀ ਹਾਲਤ 'ਚ ਜੌਹਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ।



ਦੱਸਿਆ ਜਾ ਰਿਹਾ ਹੈ ਕਿ ਗੋਲੀ ਨੌਜਵਾਨ ਦੇ ਸਰੀਰ ਦੇ ਅੰਦਰ ਤੱਕ ਜਾ ਚੁੱਕੀ ਸੀ, ਜਿਸ ਤੋਂ ਬਾਅਦ ਹੁਣ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਨੌਜਵਾਨ ’ਤੇ ਦੋ ਦਿਨ ਪਹਿਲਾਂ ਵੀ ਹਮਲਾ ਹੋਇਆ ਸੀ। ਜਿਸ ਦੀ ਸ਼ਿਕਾਇਤ ਸੂਰਿਆ ਐਨਕਲੇਵ ਥਾਣੇ ਵਿੱਚ ਕੀਤੀ ਗਈ। ਇਸ ਘਟਨਾ ਦੇ ਦੋ ਦਿਨ ਬਾਅਦ ਅੱਜ ਫਿਰ ਹਮਲਾਵਰਾਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਸਬੰਧੀ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਹਾਦਸੇ ਦੇ 2 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਅਜੇ ਤੱਕ ਮੌਕੇ ’ਤੇ ਨਹੀਂ ਪਹੁੰਚੀ।

-ਰਿਪੋਰਟਰ ਪ੍ਰਭਮੀਤ ਸਿੰਘ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ-ਜਥੇਦਾਰ ਗਿਆਨੀ ਰਘਬੀਰ ਸਿੰਘ

Related Post