Samrala News : ਆਸਟ੍ਰੇਲੀਆ ਤੋਂ ਆਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸਹੁਰਾ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ

ਸਮਰਾਲਾ ਵਿੱਚ ਇੱਕ ਨੌਜਵਾਨ ਨੇ ਸਹੁਰਾ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣੋ ਪੂਰਾ ਮਾਮਲਾ...

By  Dhalwinder Sandhu July 19th 2024 02:32 PM

Samrala News : ਆਪਣੇ ਸਹੁਰਿਆਂ ਤੋਂ ਤੰਗ ਆ ਕੇ ਆਸਟ੍ਰੇਲੀਆ ਤੋਂ ਵਾਪਸ ਆਏ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ ਉਕਤ ਵਿਅਕਤੀ ਨੇ ਫੇਸਬੁੱਕ 'ਤੇ ਪੋਸਟ ਕਰਕੇ ਮੌਤ ਲਈ ਆਪਣੇ ਸਹੁਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ।

ਪੀੜਤ ਪਰਿਵਾਰ ਦਾ ਬਿਆਨ

ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਵਾਸੀ ਨੀਲੋਂ ਖੁਰਦ ਨੇ ਦੱਸਿਆ ਕਿ ਉਸ ਦੇ 34 ਸਾਲਾ ਲੜਕੇ ਗੁਰਪ੍ਰੀਤ ਸਿੰਘ ਦਾ ਵਿਆਹ 2012 ਵਿੱਚ ਕਿਰਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਪੁਰੀਆਂ ਕਲਾਂ ਨਾਲ ਹੋਇਆ ਸੀ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਆਪਣੀ ਪਤਨੀ ਕਿਰਨਦੀਪ ਕੌਰ ਨੂੰ 2013 'ਚ ਆਸਟ੍ਰੇਲੀਆ ਲੈ ਗਿਆ ਅਤੇ ਉੱਥੇ ਉਨ੍ਹਾਂ ਦੀ ਬੇਟੀ ਨੇ ਜਨਮ ਲਿਆ। 7 ਸਾਲ ਬਾਅਦ ਗੁਰਪ੍ਰੀਤ ਸਿੰਘ ਆਪਣੀ ਪਤਨੀ ਨਾਲ ਵਾਪਸ ਪਿੰਡ ਆ ਗਿਆ। ਪਿੰਡ ਵਿੱਚ ਸਭ ਕੁਝ ਠੀਕ ਚੱਲ ਰਿਹਾ ਸੀ। 

ਸਾਲੇ ਨਾਲ ਹੋਇਆ ਝਗੜਾ

ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਗੁਰਪ੍ਰੀਤ ਸਿੰਘ ਦੀ ਆਪਣੇ ਸਾਲੇ ਅੰਮ੍ਰਿਤਪਾਲ ਸਿੰਘ ਨਾਲ ਝਗੜਾ ਹੋ ਗਿਆ। ਉਦੋਂ ਤੋਂ ਹੀ ਗੁਰਪ੍ਰੀਤ ਸਿੰਘ ਨੂੰ ਸਹੁਰੇ ਵਾਲੇ ਤੰਗ ਪਰੇਸ਼ਾਨ ਕਰਨ ਲੱਗੇ। ਇਸ ਕਾਰਨ ਕਿਰਨਦੀਪ ਕੌਰ ਨੇ ਗੁਰਪ੍ਰੀਤ ਖਿਲਾਫ ਕਈ ਕੇਸ ਦਰਜ ਕਰਵਾਏ। ਹਾਲਾਂਕਿ ਗੁਰਪ੍ਰੀਤ ਦੇ ਪੱਖ ਤੋਂ ਕਿਰਨਦੀਪ ਕੌਰ ਦੇ ਖਿਲਾਫ ਵੀ ਅਜਿਹਾ ਕੀਤਾ ਗਿਆ ਸੀ। ਇਸ ਦੇ ਬਾਵਜੂਦ ਸਹੁਰਾ ਪਰਿਵਾਰ ਪੁਲਿਸ ਕੋਲ ਝੂਠੀ ਸ਼ਿਕਾਇਤ ਦਰਜ ਕਰਵਾ ਕੇ ਗੁਰਪ੍ਰੀਤ ਸਿੰਘ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ। ਜਿਸ ਕਾਰਨ ਗੁਰਪ੍ਰੀਤ ਸਿੰਘ ਨੇ ਵੀਰਵਾਰ ਰਾਤ ਨੂੰ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਸਨੂੰ ਇਲਾਜ ਲਈ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਪਰ ਗੁਰਪ੍ਰੀਤ ਸਿੰਘ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : Jyoti Nooran Dispute : ਵਿਵਾਦਾਂ ’ਚ ਗਾਇਕਾ ਜੋਤੀ ਨੂਰਾਂ, ਪਤੀ ਨੇ ਲਾਏ ਗੰਭੀਰ ਇਲਜ਼ਾਮ, ਜਾਣੋ ਮਾਮਲਾ

Related Post