ਮੁੜ ਸੰਘਰਸ਼ ਦੀ ਰਾਹ ’ਤੇ ਆਮ ਆਦਮੀ ਕਲੀਨਿਕ ਸਾਂਝਾ ਫਰੰਟ ; ਮੰਗਾਂ ਨਾ ਮੰਨੇ ਜਾਣ ਕਾਰਨ ਭਲਕੇ ਆਮ ਆਦਮੀ ਕਲੀਨਿਕ ਬੰਦ
ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ (Job Security) ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ DHS ਦੇ ਅਧੀਨ ਕਾਂਟ੍ਰੈਕਟ 'ਤੇ ਲਿਆਂਦਾ ਜਾਵੇ।
ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇੱਕ ਅਹਿਮ ਮੀਟਿੰਗ ਅੱਜ ਹੋਈ, ਜਿਸ ਵਿੱਚ 27 ਜੁਲਾਈ 2026 ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਫਰੰਟ ਦੇ ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ/ਵਿਭਾਗ ਨਾਲ ਹੋਈ ਮੀਟਿੰਗ ਵਿੱਚ ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ 'ਤੇ ਸਹਿਮਤੀ ਬਣੀ ਸੀ:
- ਇਨਸੈਂਟਿਵ ਵਿੱਚ ਵਾਧਾ ਕੀਤਾ ਜਾਵੇ।
- ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦਿੱਤੀ ਜਾਵੇ।
ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ (Job Security) ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ DHS ਦੇ ਅਧੀਨ ਕਾਂਟ੍ਰੈਕਟ 'ਤੇ ਲਿਆਂਦਾ ਜਾਵੇ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਇਨ੍ਹਾਂ ਮੰਗਾਂ 'ਤੇ ਸਹਿਮਤੀ ਬਣਨ ਦੇ ਬਾਵਜੂਦ 1ਮਹੀਨਾ ਹੋਣ ਵਾਲਾ ਹੈ ਪਰ ਅਜੇ ਤੱਕ ਇਨ੍ਹਾਂ ਵਿੱਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਨਾਲ ਸਬੰਧਤ ਫਾਈਲ ਇਸ ਸਮੇਂ ਕਿਸ ਪੱਧਰ 'ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ।
ਸਾਂਝਾ ਫਰੰਟ ਦੀ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ
ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ,ਅਗਰ ਕੋਈ ਵੀ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੀ
25 ਅਗਸਤ ਦਿਨ ਮੰਗਲਵਾਰ ਨੂੰ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ 2026 ਨੂੰ CHO ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ।
ਇਸ ਦੌਰਾਨ 25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਕੀਤੇ ਮੰਗਾਂ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਵਿੱਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : 'Cockroach' ਮੁੜ ਆ ਰਹੇ ਦਿੱਲੀ ; CJP ਨੇ ਕਰ ਦਿੱਤਾ ਵੱਡਾ ਐਲਾਨ, ਜੰਤਰ-ਮੰਤਰ ਮਗਰੋਂ ਹੁਣ ਇੰਡੀਆ ਗੇਟ