Lok Sabha 2024: AAP ਨੂੰ ਨਹੀਂ ਲੱਭੇ ਆਮ ਆਦਮੀ! ਐਲਾਨੇ 8 ਉਮੀਦਵਾਰਾਂ ਵਿਚੋਂ 5 ਪਹਿਲਾਂ ਹੀ ਕੈਬਨਿਟ 'ਚ ਸ਼ਾਮਲ

By  KRISHAN KUMAR SHARMA March 14th 2024 02:14 PM

List of Aap Lok Sabha candidates: ਆਮ ਆਦਮੀ ਪਾਰਟੀ (AAM AAdmy Party) ਨੇ ਲੋਕ ਸਭਾ ਚੋਣਾਂ 2024 ਲਈ ਵੀਰਵਾਰ ਪੰਜਾਬ ਦੀਆਂ 13 ਵਿਚੋਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਐਲਾਨੇ 8 ਉਮੀਦਵਾਰਾਂ (AAP Candidate list) ਵਿਚੋਂ 5 ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ, ਜਦਕਿ ਇੱਕ ਪੰਜਾਬੀ ਫਿਲਮ ਅਦਾਕਾਰ ਅਤੇ ਇੱਕ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਸੂਚੀ ਨਾਲ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਪਾਰਟੀ ਨੂੰ ਆਮ ਆਦਮੀਆਂ 'ਤੇ ਭਰੋਸਾ ਨਹੀਂ ਰਿਹਾ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਹਮੇਸ਼ਾ ਹੀ ਸਟੇਜ਼ਾਂ ਤੋਂ ਆਮ ਆਦਮੀਆਂ ਨੂੰ ਟਿਕਟਾਂ ਦੇਣ ਅਤੇ ਨੀਂਹ ਪੱਥਰਾਂ 'ਤੇ ਉਨ੍ਹਾਂ ਦੇ ਨਾਂ ਲਿਖਣ ਦੇ ਦਾਅਵੇ ਕਰਦੇ ਰਹੇ ਹਨ।

ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਜਿਹੜੇ 5 ਕੈਬਨਿਟ ਮੰਤਰੀਆਂ ਨੂੰ ਟਿਕਟ ਨਾਲ ਨਿਵਾਜਿਆ ਗਿਆ ਹੈ, ਉਨ੍ਹਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਗਰੂਰ ਤੋਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਤੋਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪਟਿਆਲਾ ਤੋਂ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖਡੂਬ ਸਾਹਿਬ ਤੋਂ ਲੋਕ ਸਭਾ ਟਿਕਟ (Lok Sabha Election 2024) ਦਿੱਤੀ ਗਈ ਹੈ।

ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਕਰਮਜੀਤ ਅਨਮੋਲ ਨੂੰ ਫ਼ਰੀਦਕੋਟ ਤੋਂ ਟਿਕਟ ਦਿੱਤੀ ਹੈ, ਜਦਕਿ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ 'ਤੇ ਪਾਰਟੀ ਨੇ ਮੁੜ ਭਰੋਸਾ ਜਤਾਇਆ ਹੈ ਅਤੇ ਜਲੰਧਰ ਤੋਂ ਉਮੀਦਵਾਰ ਐਲਾਨਿਆ ਹੈ। ਇਸਤੋਂ ਇਲਾਵਾ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦੀ ਟਿਕਟ ਮਿਲੀ ਹੈ। ਜੀਪੀ 2017 ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਚੋਣ ਲੜੀ ਪਰ ਸਫਲ ਨਹੀਂ ਹੋਏ ਸਨ।

ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿਕੂ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੋਵੇਂ ਸਾਬਕਾ ਕਾਂਗਰਸੀ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਪਾਰਟੀ ਦੇ ਪੱਕੇ ਵਰਕਰਾਂ ਵਿਚੋਂ ਕੋਈ ਵੀ ਟਿਕਟ ਦਾ ਉਮੀਦਵਾਰ ਵਿਖਾਈ ਨਹੀਂ ਦਿੱਤਾ। ਇਹ ਗੱਲ ਜਲੰਧਰ ਲੋਕ ਸਭਾ ਦੀ 2023 'ਚ ਉਪ ਚੋਣ ਵੇਲੇ ਵੀ ਸਾਹਮਣੇ ਆਈ ਸੀ।

Related Post