ਮਲੋਟ ਚ ਆਮ ਆਦਮੀ ਪਾਰਟੀ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ

Malout News : ਮਲੋਟ ਵਿੱਚ ਅੱਜ ਦਾਣਾ ਮੰਡੀ ਮਜਦੂਰਾਂ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸਾਬਕਾ ਐਮ.ਐਲ.ਏ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਆਪਣੇ ਹੱਥੀਂ ਸੈਂਕੜੇ ਮਜਦੂਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।

By  KRISHAN KUMAR SHARMA April 8th 2026 06:58 PM

Malout News : ਮਲੋਟ ਵਿੱਚ ਅੱਜ ਦਾਣਾ ਮੰਡੀ ਮਜਦੂਰਾਂ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸਾਬਕਾ ਐਮ.ਐਲ.ਏ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਆਪਣੇ ਹੱਥੀਂ ਸੈਂਕੜੇ ਮਜਦੂਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਅਤੇ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਮਲੋਟ ਵਿੱਚ ਦਾਣਾ ਮੰਡੀ ਮਜਦੂਰਾਂ ਨੇ ਨਵਾਂ ਪ੍ਰਧਾਨ ਬਣਾਉਣ ਨੂੰ ਲੈ ਕੇ ਵੋਟਿੰਗ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਕੁੱਝ ਮਜਦੂਰਾਂ ਨੇ ਮਲੋਟ ਦੇ ਵਿਧਾਇਕ ਡਾ. ਬਲਜੀਤ ਕੌਰ ਦੇ ਦਫਤਰ ਜਾ ਕੇ ਹਾਰ ਪਾ ਕੇ ਆਪਣਾ ਪ੍ਰਧਾਨ ਬਣਾ ਲਿਆ, ਜਦਕਿ ਦੂਸਰੇ ਮਜਦੂਰ ਇਸ ਗੱਲ ਤੋਂ ਉਲਟ ਸਨ ਅਤੇ ਪ੍ਰਧਾਨਗੀ ਲਈ ਵੋਟਾਂ ਕਰਵਾਉਣਾ ਚਾਹੁੰਦੇ ਸਨ।

ਉਨ੍ਹਾਂ ਮੁਤਾਬਿਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ, ਇਸ ਕਰਕੇ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ  ਹਨ। ਇਸ ਦੌਰਾਨ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਹੈ ਅਤੇ ਉਹ ਮਜਦੂਰਾਂ ਦੇ ਹਰ ਮਸਲੇ ਵਿੱਚ ਉਨ੍ਹਾਂ ਦਾ ਸਾਥ ਦੇਵੇਗੀ।

Related Post