Jandiala Guru ’ਚ ਨਸ਼ਾ ਤਸਕਰਾਂ ਵੱਲੋਂ ਆਮ ਆਦਮੀ ਪਾਰਟੀ ਮੈਂਬਰ ’ਤੇ ਕਾਤਲਾਨਾ ਹਮਲਾ

ਆਮ ਆਦਮੀ ਪਾਰਟੀ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਗੈਰ-ਕਾਨੂੰਨੀ ਕਾਰਵਾਈ ਕਰਨ ਤੋਂ ਰੋਕਿਆ ਸੀ, ਜਿਸ ਕਰਕੇ ਤਸਕਰਾਂ ਨੇ ਗੁੰਡਾ ਤੱਤਾਂ ਨੂੰ ਨਾਲ ਮਿਲਾ ਕੇ ਉਨ੍ਹਾਂ ’ਤੇ ਹਮਲਾ ਕਰਵਾ ਦਿੱਤਾ।

By  Aarti August 23rd 2025 11:07 AM

Jandiala Guru  News :  ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਰਾਣਾ ਕਾਲਾ ਵਿੱਚ ਕੱਲ੍ਹ ਰਾਤ ਨਸ਼ਾ ਤਸਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ’ਤੇ ਕਾਤਲਾਨਾ ਹਮਲਾ ਕੀਤਾ ਗਿਆ। ਹਮਲੇ ਦੌਰਾਨ ਹਥਿਆਰਬੰਦ ਗਰੁੱਪ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਅਤੇ ਫਿਰ ਹਵਾ ਵਿੱਚ ਕਈ ਰਾਊਂਡ ਗੋਲੀਆਂ ਵੀ ਚਲਾਈਆਂ। ਗੋਲੀਆਂ ਵਿੱਚੋਂ ਇੱਕ ਗੋਲੀ ਇਕ ਨੌਜਵਾਨ ਦੇ ਮੋਢੇ ਨੂੰ ਛੂਹ ਕੇ ਲੰਘ ਗਈ ਜਿਸ ਨਾਲ ਵੱਡੀ ਦੁਰਘਟਨਾ ਟਲ ਗਈ।

ਆਮ ਆਦਮੀ ਪਾਰਟੀ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਗੈਰ-ਕਾਨੂੰਨੀ ਕਾਰਵਾਈ ਕਰਨ ਤੋਂ ਰੋਕਿਆ ਸੀ, ਜਿਸ ਕਰਕੇ ਤਸਕਰਾਂ ਨੇ ਗੁੰਡਾ ਤੱਤਾਂ ਨੂੰ ਨਾਲ ਮਿਲਾ ਕੇ ਉਨ੍ਹਾਂ ’ਤੇ ਹਮਲਾ ਕਰਵਾ ਦਿੱਤਾ। ਉਸਨੇ ਦੱਸਿਆ ਕਿ ਦਾਤਰ ਅਤੇ ਕਿਰਪਾਨਾਂ ਨਾਲ ਹਮਲੇ ਕੀਤੇ ਗਏ ਅਤੇ ਇਲਾਕੇ ਵਿੱਚ ਖ਼ੌਫ਼ ਦਾ ਮਾਹੌਲ ਬਣਾਉਣ ਲਈ ਗੋਲੀਆਂ ਵੀ ਚਲਾਈਆਂ ਗਈਆਂ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ ਤੇ ਪਹੁੰਚੀ ਅਤੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੀੜਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਜਾਵੇਗਾ।

ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ ਜਦਕਿ ਲੋਕਾਂ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੜੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Weather Update : ਪੰਜਾਬ ਚ ਮੁੜ ਬਦਲਿਆ ਮੌਸਮ ਦਾ ਮਿਜਾਜ, ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚਿਤਾਵਨੀ

Related Post