Manjinder Singh Lalpura Molestation Case : ਵਿਧਾਇਕੀ ਜਾਣ ਦਾ ਡਰ ! ਸਜ਼ਾ ਖਿਲਾਫ AAP MLA ਲਾਲਪੁਰਾ ਨੇ HC ’ਚ ਦਾਖਲ ਕੀਤੀ ਅਪੀਲ

ਦੱਸ ਦਈਏ ਕਿ 3 ਮਾਰਚ, 2013 ਨੂੰ, ਉਸਮਾਨ ਪਿੰਡ ਦੀ ਵਸਨੀਕ ਹਰਬਿੰਦਰ ਕੌਰ ਉਸਮਾਨ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਇਸ ਦੌਰਾਨ ਹਰਬਿੰਦਰ ਕੌਰ ਨੇ ਉੱਥੇ ਮੌਜੂਦ ਟੈਕਸੀ ਡਰਾਈਵਰਾਂ ’ਤੇ ਛੇੜਛਾੜ ਕੀਤੇ ਜਾਣ ਦਾ ਇਲਜ਼ਾਮ ਲਗਾਇਆ।

By  Aarti September 24th 2025 11:38 AM

Manjinder Singh Lalpura Molestation Case :  ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਸਜ਼ਾ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਫਿਲਹਾਲ ਅਦਾਲਤ ਨੇ ਲਾਲਪੁਰਾ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ 1 ਅਕਤੂਬਰ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਗਿਆ ਹੈ।

ਦੱਸ ਦਈਏ ਕਿ 3 ਮਾਰਚ, 2013 ਨੂੰ, ਉਸਮਾਨ ਪਿੰਡ ਦੀ ਵਸਨੀਕ ਹਰਬਿੰਦਰ ਕੌਰ ਉਸਮਾਨ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਇਸ ਦੌਰਾਨ ਹਰਬਿੰਦਰ ਕੌਰ ਨੇ ਉੱਥੇ ਮੌਜੂਦ ਟੈਕਸੀ ਡਰਾਈਵਰਾਂ ’ਤੇ ਛੇੜਛਾੜ ਕੀਤੇ ਜਾਣ ਦਾ ਇਲਜ਼ਾਮ ਲਗਾਇਆ। 

ਪੀੜਤਾਂ ਨੇ ਦੱਸਿਆ ਕਿ ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ 'ਤੇ ਵੀ ਹਮਲਾ ਕਰ ਦਿੱਤਾ।

ਪੀੜਤਾਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਟੈਕਸੀ ਡਰਾਈਵਰਾਂ ਵਿੱਚ ਮਨਜਿੰਦਰ ਸਿੰਘ ਲਾਲਪੁਰਾ ਵੀ ਸ਼ਾਮਲ ਸੀ, ਜੋ 2022 ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸਨ। ਇਸ ਮਹੀਨੇ ਦੀ 10 ਸਤੰਬਰ ਨੂੰ, ਤਰਨਤਾਰਨ ਦੀ ਇੱਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ।

ਲਾਲਪੁਰਾ ਨੇ ਹੁਣ ਇਸ ਸਜ਼ਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : Aam Aadmi Party ਦੇ ਆਗੂ ਗਗਨਦੀਪ ਸਿੰਘ ਉਰਫ ਐਪਲ ਦਾ ਕਾਰਾ ! ਨਕਲੀ ਪੁਲਿਸ ਅਫਸਰ ਬਣ ਕੇ ਦੂਜੀ ਸਟੇਟ ਤੋਂ ਅਗਵਾ ਕਰ ਲਿਆਂਦੇ 3 ਵਿਅਕਤੀ

Related Post