Jagraon News : 328 ਪਾਵਨ ਸਰੂਪਾਂ ਦੇ ਮਾਮਲੇ ਤੇ ਰਾਜਨੀਤੀ ਨਾ ਕਰੇ ਆਮ ਆਦਮੀ ਪਾਰਟੀ : ਅਕਾਲੀ ਆਗੂ

Jagraon News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੇ ਜਾਣ ਨੂੰ ਲੈ ਕੇ ਪੰਜਾਬ ਦੇ ਅੰਦਰ ਸਿਆਸਤ ਗਰਮਾਈ ਹੋਈ ਹੈ। ਜਿੱਥੇ ਇਸ ਮਾਮਲੇ ਨੂੰ 328 ਲਾਪਤਾ ਸਰੂਪਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ,ਉੱਥੇ ਹੀ ਅੱਜ ਐਸਜੀਪੀਸੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਾਫ ਕਰ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ ਆ ਚੁੱਕਾ ਹੈ ਕਿ 328 ਸਰੂਪਾਂ ਦੇ ਮਾਮਲੇ ਦਾ ਮੁੱਖ ਮੰਤਰੀ ਪੰਜਾਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਸੱਦੇ ਜਾਣ ਦੇ ਨਾਲ ਕੋਈ ਲੈਣ ਦੇਣ ਨਹੀਂ ਹੈ

By  Shanker Badra January 13th 2026 01:25 PM

Jagraon News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੇ ਜਾਣ ਨੂੰ ਲੈ ਕੇ ਪੰਜਾਬ ਦੇ ਅੰਦਰ ਸਿਆਸਤ ਗਰਮਾਈ ਹੋਈ ਹੈ। ਜਿੱਥੇ ਇਸ ਮਾਮਲੇ ਨੂੰ 328 ਲਾਪਤਾ ਸਰੂਪਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ,ਉੱਥੇ ਹੀ ਅੱਜ ਐਸਜੀਪੀਸੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਾਫ ਕਰ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ ਆ ਚੁੱਕਾ ਹੈ ਕਿ 328 ਸਰੂਪਾਂ ਦੇ ਮਾਮਲੇ ਦਾ ਮੁੱਖ ਮੰਤਰੀ ਪੰਜਾਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਸੱਦੇ ਜਾਣ ਦੇ ਨਾਲ ਕੋਈ ਲੈਣ ਦੇਣ ਨਹੀਂ ਹੈ। 

ਉਹਨੇ ਕਿਹਾ ਕਿ ਜਾਣ ਬੁਝ ਕੇ ਇਸ ਨੂੰ ਸਿਆਸੀ ਤੂਲ ਦਿੱਤਾ ਜਾ ਰਿਹਾ ਸੀ ,ਜਦੋਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਆਸਤ ਤੋਂ ਉੱਪਰ ਪੂਰੀ ਸਿੱਖ ਕੌਮ ਦੇ ਲਈ ਇੱਕ ਬਹੁਤ ਹੀ ਪਵਿੱਤਰ ਅਤੇ ਸਰਵਉਚ ਸਥਾਨ ਹੈ। ਇਸ ਕਰਕੇ ਸਰਕਾਰ ਵੱਲੋਂ ਪਹਿਲਾਂ ਇਸ ਤਰ੍ਹਾਂ ਦੇ ਬਿਆਨਬਾਜ਼ੀ ਕਰਨੀ ਅਤੇ ਬਾਅਦ ਦੇ ਵਿੱਚ ਫਿਰ ਇਸ ਲਈ ਨਿਮਾਣੇ ਸਿੱਖ ਹੋ ਕੇ ਉੱਥੇ ਪਹੁੰਚਣ ਦੀ ਗੱਲ ਕਰਨੀ ਇਹ ਸਾਫ ਕਰਦੀ ਹੈ ਕਿ ਸਰਕਾਰ ਦੀ ਮਨਸ਼ਾ ਕੀ ਸੀ। ਉਹਨਾਂ ਕਿਹਾ ਕਿ ਅਸੀਂ ਕਿਸੇ ਦੇ ਵਿਰੋਧ ਦੇ ਵਿੱਚ ਨਹੀਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੀ। ਉਹਨਾਂ ਕਿਹਾ ਕਿ ਇਸ ਮਾਮਲੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਕਿਉਂਕਿ ਉਹਨਾਂ ਦਾ ਟਾਰਗੇਟ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਹੈ ,ਇਸ ਕਰਕੇ ਉਹ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ 'ਤੇ ਪਰਚਾ ਦੇਣਾ ਚਾਹੁੰਦੇ ਹਨ ਕਿਉਂਕਿ ਪਿਛਲੇ ਕੁਝ ਦਿਨਾਂ ਦੇ ਦੌਰਾਨ ਕਾਫੀ ਜਿਆਦਾ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਪਸੰਦ ਕੀਤਾ ਜਾ ਰਿਹਾ ਹੈ ,ਜਿਸ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਡਰੀ ਹੋਈ ਹੈ। 

Related Post