Mansa News : ਆਮ ਆਦਮੀ ਪਾਰਟੀ ਧਰਮ ਦੇ ਨਾਮ ਤੇ ਸਿਆਸਤ ਕਰਨੀ ਬੰਦ ਕਰੇ : ਸ਼੍ਰੋਮਣੀ ਅਕਾਲੀ ਦਲ

Mansa News : ਪੰਜਾਬ 'ਚ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਮਾਨਸਾ ਦੀ ਇਕਾਈ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨੇ ਸਾਧਦੇ ਹੋਏ ਆਰੋਪ ਲਗਾਏ ਕਿ ਆਮ ਆਦਮੀ ਪਾਰਟੀ ਧਰਮ ਦੇ ਨਾਮ 'ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਜਾਣ ਬੁੱਝ ਕਿ ਬਦਨਾਮ ਕਰ ਰਹੀ ਹੈ ,ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

By  Shanker Badra January 12th 2026 05:52 PM

Mansa News : ਪੰਜਾਬ 'ਚ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਮਾਨਸਾ ਦੀ ਇਕਾਈ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨੇ ਸਾਧਦੇ ਹੋਏ ਆਰੋਪ ਲਗਾਏ ਕਿ ਆਮ ਆਦਮੀ ਪਾਰਟੀ ਧਰਮ ਦੇ ਨਾਮ 'ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਜਾਣ ਬੁੱਝ ਕਿ ਬਦਨਾਮ ਕਰ ਰਹੀ ਹੈ ,ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਬਜਾਏ ਧਰਮ ਦੇ ਨਾਮ 'ਤੇ ਸਿਆਸਤ ਖੇਡੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿਰਫ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਿਲ ਕੀਤੀ ਅਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ ਪਰ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਅਦ ਹਾਲੇ ਤੱਕ ਉਹ ਇਨਸਾਫ ਨਹੀਂ ਮਿਲਿਆ। 

ਉੱਥੇ ਉਹਨਾਂ ਕਿਹਾ ਕਿ ਹੁਣ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਬਿਨ੍ਹਾਂ ਵਜ੍ਹਾ ਉਸਾਲਿਆ ਜਾ ਰਿਹਾ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਉੱਪਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਕਾਰਵਾਈ ਕੀਤੀ ਜਾ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਬਿਨ੍ਹਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ ,ਉਥੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਵਾਰ -ਵਾਰ ਇਲਜ਼ਾਮ ਲਗਾਏ ਜਾ ਰਹੇ ਹਨ ਜੋ ਕਿ ਆਮ ਆਦਮੀ ਪਾਰਟੀ ਸਿਰਫ ਲੋਕਾਂ ਨੂੰ ਗੁਮਰਾਹ ਕਰਨ ਤੱਕ ਸੀਮਤ ਹੈ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਕੋਜੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਨੇਤਾ ਆਤਿਸ਼ੀ ਵੱਲੋਂ ਬੀਤੇ ਦਿਨੀ ਵਿਧਾਨ ਸਭਾ ਦੇ ਵਿੱਚ ਗੁਰੂਆਂ ਬਾਰੇ ਕੀਤੀ ਟਿੱਪਣੀ ਇਹ ਜਾਹਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖ ਧਰਮ ਪ੍ਰਤੀ ਕੀ ਮਨਸਾ ਹੈ। ਉਹਨਾਂ ਕਿਹਾ ਕਿ ਇਸ ਵੀਡੀਓ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਤੇ ਇਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 

Related Post