Aam Aadmi Party ਨੂੰ ਲੱਗਿਆ ਵੱਡਾ ਝਟਕਾ; ਦੋ ਦਰਜਨ ਤੋਂ ਉੱਪਰ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਪਰਿਵਾਰਾਂ ਨੂੰ ਖਣਮਕ ਭਾਰਤੀ ਪੱਤੋ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ ਕਿਹਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣ ਦਾ ਮਾਣ ਸਨਮਾਨ ਦਿੱਤਾ ਜਾਵੇਗਾ।

By  Aarti September 11th 2025 04:08 PM

Aam Aadmi Party News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੀ ਜਾ ਰਹੀ ਦਿਲ ਖੋਲ ਕੇ ਮਦਦ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਵਾਂਗ ਹਲਕਾ ਨਿਹਾਲ ਸਿੰਘ ਵਾਲਾ ਵੱਡੀ ਗਿਣਤੀ ਚ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਰਹੇ ਹਨ।

ਇਸੇ ਹੀ ਲੜੀ ਤਹਿਤ ਅੱਜ ਮੁੜ ਫਿਰ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡ ਬੱਧਨੀ ਕਲਾ ਵਿੱਚ ਆਮ ਆਦਮੀ ਪਾਰਟੀ ਨੂੰ  ਉਸ ਵੱਕਤ ਵੱਡਾ ਝਟਕਾ ਲੱਗਾ ਹੈ ਜਦੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਖੁਦ ਜਾ ਕੇ ਖੁੱਲ ਦਲੀ ਨਾਲ ਕੀਤੀ ਜਾ ਰਹੀ ਮਦਦ ਤੋਂ ਪ੍ਰਭਾਵਿਤ ਹੋ ਕੇ ਜਸਵੀਰ ਸਿੰਘ ਕਾਲਾ ਅਤੇ ਗੁਰਜੰਟ ਸਿੰਘ ਸਮੇਤ ਦੋ ਦਰਜਨ ਤੋਂ ਉੱਪਰ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਖਮਖ ਭਾਰਤੀ ਪੱਤੋ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਪਰਿਵਾਰਾਂ ਨੂੰ ਖਣਮਕ ਭਾਰਤੀ ਪੱਤੋ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ ਕਿਹਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣ ਦਾ ਮਾਣ ਸਨਮਾਨ ਦਿੱਤਾ ਜਾਵੇਗਾ। 

ਉਧਰ ਦੂਸਰੇ ਪਾਸੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿਸ ਨੇ ਸਰਕਾਰ ਵਿੱਚ ਨਾ ਹੁੰਦਿਆਂ ਵੀ ਹੜ ਪ੍ਰਭਾਵਿਤ ਲੋਕਾਂ ਦੀ ਜਿੱਥੇ ਦਿਲ ਖੋਲ ਕੇ ਮਦਦ ਕੀਤੀ ਉਥੇ ਹਰੇਕ ਪਰਿਵਾਰ ਦੇ ਨਾਲ ਹਮਦਰਦੀ ਦੀ ਪ੍ਰਗਟਾ ਰਹੇ ਹਨ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਅਸੀਂ ਸ਼ਮੂਲੀਅਤ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਵਿੱਚ ਸਭ ਤੋਂ ਅੱਗੇ ਹੋ ਕੇ ਕੰਮ ਕੀਤਾ ਪਰ ਪੰਜਾਬ ਦੇ ਮੁੱਖ ਮੰਤਰੀ ਅਤੇ ਇਹਨਾਂ ਦੇ ਵਨ ਮੈਂਬਰ ਵਿਧਾਇਕਾਂ ਨੇ ਹਮੇਸ਼ਾ ਝਟਕਲਿਆਂ ਅਤੇ ਝੂਠੇ ਬਿਆਨਾਂ ਨਾਲ ਲੋਕਾਂ ਨੂੰ ਗੁਮਰਾਹੀ ਕੀਤਾ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਉਹ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਨਾ ਆਉਣ ਅਤੇ ਕੰਮ ਕਰਨ ਵਾਲੇ ਆਗੂ ਸੁਖਬੀਰ ਸਿੰਘ ਬਾਦਲ ਦਾ ਸਾਥ ਦੇਣ। 

ਇਹ ਵੀ ਪੜ੍ਹੋ : Bikram Singh Majithia Case : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ, 10 ਦਿਨਾਂ ਦੇ ਅੰਦਰ ਜਵਾਬ ਦਾਖਲ ਕਰਨ ਦੇ ਹੁਕਮ

Related Post