Moga News : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਚ ਆਪ ਨੂੰ ਲੱਗਿਆ ਵੱਡਾ ਝੜਕਾ , 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਿਲ
Moga News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਨਿਭਾਈ ਜਾ ਰਹੀ ਸੇਵਾ ਨੂੰ ਦੇਖਦੇ ਆਂ ਲਗਾਤਾਰ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ। ਜਦੋਂ ਬਲਜੀਵਨ ਸਿੰਘ 20 ਪਰਿਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ
Moga News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਨਿਭਾਈ ਜਾ ਰਹੀ ਸੇਵਾ ਨੂੰ ਦੇਖਦੇ ਆਂ ਲਗਾਤਾਰ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ। ਜਦੋਂ ਬਲਜੀਵਨ ਸਿੰਘ 20 ਪਰਿਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ,ਅਜਮੇਰ ਸਿੰਘ ਬੁੱਟਰ ਦੀ ਰਹਿਨਮਾਈ ਹੇਠ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਖਣਮੁੱਖ ਭਾਰਤੀ ਪੱਤੋਂ ਨੇ ਸਿਰੋਪਾਓ ਦੇਖ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੁੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਬਲਜੀਵਨ ਸਿੰਘ ਨੇ ਕਿਹਾ ਕਿ ਉਹਨਾਂ ਨੇ ਇਸ ਕਰਕੇ ਆਮ ਆਦਮੀ ਪਾਰਟੀ ਵਿੱਚ ਕੰਮ ਕੀਤਾ ਸੀ ਕਿ ਉਹਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ ਪਰ ਸਾਡੇ ਤਿੰਨ ਸਾਲ ਤੋਂ ਤਕਰੀਬਨ ਦੇ ਬਾਵਜੂਦ ਵੀ ਉਹਨਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ।
ਆਖਿਰਕਾਰ ਉਹਨਾਂ ਖਣਮੁੱਖ ਭਾਰਤੀ ਪੱਤੋਂ ਦੀ ਪ੍ਰੇਰਨਾ ਸਦਕਾ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਬਲਜੀਵਨ ਸਿੰਘ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਡੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰਨਗੇ ਅਤੇ ਸਾਡਾ ਪਾਰਟੀ ਵਿੱਚ ਮਾਨ ਸਨਮਾਨ ਵੀ ਵਧੇਗਾ।