MP ਕਿਰਨ ਖੇਰ ਦੀਆਂ ਵਧ ਸਕਦੀਆਂ ਮੁਸ਼ਕਿਲਾਂ, 'ਆਪ' ਕੌਂਸਲਰ ਜਸਬੀਰ ਸਿੰਘ ਲਾਡੀ ਸ੍ਰੀ ਅਕਾਲ ਤਖਤ ਸਾਹਿਬ ਕੋਲ ਕਰੇਗਾ ਸ਼ਿਕਾਇਤ

ਚੰਡੀਗੜ੍ਹ ਨਗਰ ਨਿਗਮ ਹੰਗਾਮਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਨਾਲ ਹੀ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਮੁਸ਼ਕਿਲਾਂ ਵਧ ਸਕਦੀਆਂ ਹਨ।

By  Aarti June 8th 2023 09:05 AM -- Updated: June 8th 2023 01:16 PM

Chandigarh MP Kirron Kher : ਚੰਡੀਗੜ੍ਹ ਨਗਰ ਨਿਗਮ ਹੰਗਾਮਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਨਾਲ ਹੀ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਮੁਸ਼ਕਿਲਾਂ ਵਧ ਸਕਦੀਆਂ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਸਿੰਘ ਲਾਡੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਕੋਲ ਸ਼ਿਕਾਇਤ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਕਿਰਨ ਖੇਰ ਨੇ ਉਨ੍ਹਾਂ ਦੇ ਧਾਰਮਿਕ ਚਿੰਨ੍ਹ ‘ਤੇ ਗਲਤ ਟਿੱਪਣੀ ਕੀਤੀ ਅਤੇ ਗਾਲ੍ਹਾਂ ਵੀ ਕੱਢੀਆਂ ਹਨ। 

ਮਿਲੀ ਜਾਣਕਾਰੀ ਮੁਤਾਬਿਕ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਸ਼ਿਕਾਇਤ ਦਿੱਤੀ ਜਾਵੇਗੀ। ਨਾਲ ਹੀ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਵੀ ਕਿਰਨ ਖੇਰ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਮੈਮੋਰੰਡਮ ਵੀ ਸੌਂਪਿਆ ਜਾਵੇਗਾ। 

ਇਸ ਤੋਂ ਇਲਾਵਾ ਹੰਗਾਮੇ ਦੌਰਾਨ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਸੰਸਦ ਮੈਂਬਰ ਕਿਰਨ ਖੇਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗਾਲ੍ਹਾਂ ਵੀ ਦਿੰਦੇ ਹੋਏ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਭਾਈ ਰਾਜੋਆਣਾ ਨੇ ਕਿਉਂ ਕੀਤੀ ਫਾਂਸੀ ਦੀ ਮੰਗ? ਸ੍ਰੀ ਅਕਾਲ ਤਖ਼ਤ ਨੂੰ ਭੇਜਿਆ ਸੁਨੇਹਾ, ਜਾਣੋ ਕੀ ਕਿਹਾ

Related Post