AAP ਸਰਕਾਰ ਬੁਖਲਾਹਟ ਚ ਆ ਕੇ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਝੂਠੇ ਕੇਸਾਂ ਚ ਫਸਾ ਸਕਦੀ ਹੈ : ਅਕਾਲੀ ਦਲ

Fatehgarh Sahib News : ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਖਦਸ਼ਾ ਜਾਹਰ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਨੂੰ ਦੇਖਦਿਆ ਹੋਇਆ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾਹਟ ਵਿੱਚ ਆ ਕੇ ਬੇਅਦਬੀਆਂ ਦੇ ਮਾਮਲੇ 'ਤੇ ਗਠਿਤ ਕੀਤੀ ਗਈ ਸਿੱਟ ਰਾਹੀਂ ਆਮ ਆਦਮੀ ਪਾਰਟੀ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਝੂਠੇ ਕੇਸਾਂ ਵਿੱਚ ਫਸਾ ਸਕਦੀ ਹੈ

By  Shanker Badra January 13th 2026 03:25 PM

Fatehgarh Sahib News : ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਖਦਸ਼ਾ ਜਾਹਰ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਨੂੰ ਦੇਖਦਿਆ ਹੋਇਆ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾਹਟ ਵਿੱਚ ਆ ਕੇ ਬੇਅਦਬੀਆਂ ਦੇ ਮਾਮਲੇ 'ਤੇ ਗਠਿਤ ਕੀਤੀ ਗਈ ਸਿੱਟ ਰਾਹੀਂ ਆਮ ਆਦਮੀ ਪਾਰਟੀ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਝੂਠੇ ਕੇਸਾਂ ਵਿੱਚ ਫਸਾ ਸਕਦੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਰਕਾਰਾਂ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀਆਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਭਗਵੰਤ ਮਾਨ ਵੱਲੋਂ 328 ਸਰੂਪਾਂ ਦੇ ਮਾਮਲੇ ਨੂੰ ਰਾਜਨੀਤਿਕ ਰੋਟੀਆਂ ਸੇਕਣ ਲਈ ਵਰਤਿਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣੀ ਗਈ ਈਸ਼ਰ ਸਿੰਘ ਦੀ ਰਿਪੋਰਟ ਵਿੱਚ ਕੀਤੇ ਨਹੀਂ ਲਿਖਿਆ ਕੇ ਪਾਵਨ ਸਰੂਪ ਚੋਰੀ ਹੋਏ ਜਾਂ ਬੇਅਦਬੀ ਹੋਈ। 

ਇਸ ਰਿਪੋਰਟ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਪਾਵਨ ਸਰੂਪ ਸਬੰਧਿਤ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਬਾਹਰ ਸੰਗਤਾਂ ਨੂੰ ਦਿੱਤੇ ਗਏ ਹਨ। ਇਹਨਾਂ ਦੀ ਬਣਦੀ ਭੇਟਾ ਟਰਸਟ ਫੰਡਾਂ ਵਿੱਚ ਜਮ੍ਹਾ ਨਹੀਂ ਕਰਵਾਈ ਤੇ ਨਾ ਹੀ ਇਹ ਪਾਵਨ ਸਰੂਪਾਂ ਦਾ ਬਿਲ ਕੱਟਿਆ ਗਿਆ।

ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਗਲਿਆਰੇ ਵਿੱਚ ਪੇਸ਼ ਹੋਣ ਸਮੇਂ ਟੀਵੀ 'ਤੇ ਲਾਈਵ ਹੋਣ ਦੀ ਰੱਖੀ ਸ਼ਰਤ ਰੱਖ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਨੂੰ ਵੰਗਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Related Post