PTC News
Search

ਪੰਜਾਬੀਆਂ ਨੂੰ ਡਰਾਉਣ ਦੀ ਥਾਂ ਆਪ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਪੰਜਾਬ ਵਾਸਤੇ ਕੀ ਕੀਤਾ? : ਸੁਖਬੀਰ ਸਿੰਘ ਬਾਦਲ

Punjab Bachao Tarntaran Rally : 'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ ਹੋਣ ਮਗਰੋਂ ਆਪ ਨੇ ਕੱਲ੍ਹ ਤੋਂ ਪਿੰਡਾਂ ਵਿਚ ਨਵਾਂ ਡਰਾਮਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਵਿਰੁੱਧ ਡਰਾ ਰਹੀ ਹੈ।

By  KRISHAN KUMAR SHARMA September 20th 2026 06:03 PM -- Updated: September 20th 2026 06:24 PM

Punjab Bachao Tarntaran Rally : ਸ਼੍ਰੋਮਣੀ ਅਕਾਲੀ ਦਲ (SAD) ਨੇ ਅੱਜ ਆਮ ਆਦਮੀ ਪਾਰਟੀ (AAP) ਨੂੰ ਆਖਿਆ ਕਿ ਉਹ ਹਰ ਘਰ ਵਿਚ ਝੂਠੇ ਪਰਚੇ ਵੰਡ ਕੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਖਾਸ ਤੌਰ ’ਤੇ ਅਕਾਲੀ ਦਲ ਨੂੰ ਵੋਟਾਂ ਪਾਉਣ ’ਤੇ ਡਰਾਉਣ ਦੀ ਰਾਜਨੀਤੀ ਕਰਨ ਦੀ ਥਾਂ ਦੱਸੇ ਕਿ ਉਸਨੇ ਪੰਜਾਬ ਵਾਸਤੇ ਕੀ ਕੀਤਾ ?

ਅਕਾਲੀ ਦਲ ਦੀਆਂ ਸਹੂਲਤਾਂ ਕਿਸ ਨੇ ਬੰਦ ਕੀਤੀਆਂ ?

ਇਥੇ ਪਾਰਟੀ ਦੀ 'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ ਹੋਣ ਮਗਰੋਂ ਆਪ ਨੇ ਕੱਲ੍ਹ ਤੋਂ ਪਿੰਡਾਂ ਵਿਚ ਨਵਾਂ ਡਰਾਮਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਵਿਰੁੱਧ ਡਰਾ ਰਹੀ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਭਗਵੰਤ ਮਾਨ ਹੈ, ਜਿਸਨੇ ਆਟਾ ਦਾਲ ਸਕੀਮ, ਸ਼ਗਨ ਸਕੀਮ, ਸੇਵਾ ਕੇਂਦਰ, ਵਿਦਿਆਰਥਣਾਂ ਲਈ ਮੁਫਤ ਸਾਈਕਲ, ਮੁਫਤ ਦਵਾਈਆਂ ਦੀਆਂ ਦੁਕਾਨਾਂ ਤੇ ਕਬੱਡੀ ਵਿਸ਼ਵ ਕੱਪ ਵੀ ਬੰਦ ਕਰਵਾ ਦਿੱਤੇ।

Milk Price in Punjab : ਦੁੱਧ ਦੇ ਭਾਅ 'ਚ 5 ਰੁਪਏ ਦਾ ਵਾਧਾ !

'ਬੀ.ਆਰ.ਟੀ.ਐਸ. ਪ੍ਰਾਜੈਕਟ ਦੀ ਨੀਲਾਮੀ ਸ਼ਰਮ ਵਾਲੀ ਗੱਲ'

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਵਿਚ ਬੀ.ਆਰ.ਟੀ.ਐਸ. ਪ੍ਰਾਜੈਕਟ, ਜੋ ਕਿ ਅੰਮ੍ਰਿਤਸਰ ਦੀ ਜੀਵਨ ਰੇਖਾ ਸੀ ਅਤੇ ਜਿਸ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਆਸਾਨੀ ਨਾਲ ਸਫਰ ਕਰਦੇ ਸਨ, ਨੂੰ ਬੰਦ ਕਰ ਕੇ ਕੌਡੀਆਂ ਦੇ ਭਾਅ ਉਸਦੀ ਨਿਲਾਮੀ ਕੀਤੀ ਜਾ ਰਹੀ ਹੈ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨਸ਼ੇ ਸਮੇਤ ਹੋਰ ਮੁੱਦਿਆਂ 'ਤੇ ਘੇਰੀ 'ਆਪ'

ਆਪ ਦੀ ਘਰ-ਘਰ ਮੁਹਿੰਮ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਰਚਿਆਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਆ ਗਿਆ ਤਾਂ ਨਸ਼ੇ ਆਮ ਮਿਲਣ ਲੱਗ ਜਾਣਗੇ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਮੌਜੂਦਾ ਹਾਲਾਤ ਨਾਲੋਂ ਹੋਰ ਕੀ ਮਾੜੇ ਹਾਲ ਹੋ ਸਕਦੇ ਹਨ ਜਿਸ ਵਿਚ ਸਾਰੀ ਪੀੜੀ ਹੀ ਨਸ਼ਿਆਂ ਵਿਚ ਗਲਤਾਨੀ ਗਈ ਹੈ। ਉਹਨਾਂ ਕਿਹਾ ਕਿ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਕਲੀਨਿਕ ਵੀ ਬੰਦ ਹੋ ਜਾਣਗੇ ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਕਲੀਨਿਕ ਸੇਵਾ ਕੇਂਦਰਾਂ ਨੂੰ ਰੰਗ ਰੋਗਨ ਕਰ ਕੇ ਖੋਲ੍ਹੇ ਗਏ ਹਨ ਅਤੇ ਪਿੰਡਾਂ ਦੀਆਂ ਡਿਸਪੈਂਸਰੀਆਂ ਤੋਂ ਡਾਕਟਰ ਇਥੇ ਤਾਇਨਾਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਰਚਿਆਂ ਦਾ ਮਕਸਦ ਲੋਕਾਂ ਨੂੰ ਮੈਡੀਕਲ ਬੀਮੇ ਤੇ ਤੀਰਥ ਯਾਤਰਾ ਸਕੀਮਾਂ ਵਰਗੇ ਝੂਠਾਂ ਨਾਲ ਗੁੰਮਰਾਹ ਕਰਨਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਸਕੀਮਾਂ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਈ ਵੀ ਨਵਾਂ ਸਕੂਲ ਨਹੀਂ ਖੋਲ੍ਹਿਆ ਜਾਵੇਗਾ ਕਿ ਜਦੋਂ ਹਾਸੋਹੀਣੀ ਗੱਲ ਇਹ ਹੈ ਕਿ ਆਪ ਸਰਕਾਰ ਨੇ ਇਕ ਵੀ ਨਵਾਂ ਸਕੂਲ ਨਹੀਂ ਖੋਲ੍ਹਿਆ।

ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼, 47 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਗ੍ਰਿਫ਼ਤਾਰ

'ਕਿਸਾਨਾਂ ਨੂੰ ਡਰਾਇਆ ਜਾ ਰਿਹਾ'

ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਦਿਨ ਵੇਲੇ ਮਿਲਦੀ ਬਿਜਲੀ ਬੰਦ ਹੋ ਜਾਵੇਗੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕਿਸਾਨਾਂ ਨੂੰ ਇਸ ਵੇਲੇ ਕੁਝ ਹੀ ਘੰਟੇ ਬਿਜਲੀ ਮਿਲਦੀ ਹੈ। ਇਹ ਵੀ ਅਸਲੀਅਤ ਹੈ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ ਹੀ ਸੂਬੇ ਵਿਚ ਸਾਰੇ ਥਰਮਲ ਪਲਾਂਟ ਲਗਾਏ। ਉਹਨਾਂ ਕਿਹਾ ਕਿ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਸੂਬੇ ਦਾ ਪਾਣੀ ਰਾਜਸਥਾਨ ਨੂੰ ਦੇ ਦੇਵੇਗਾ, ਜਦੋਂ ਕਿ ਪਾਰਟੀ ਨੇ ਪਹਿਲਾਂ ਹੀ ਵਾਅਦਾ ਕੀਤਾ ਹੈ ਕਿ ਇਹ ਰਾਜਸਥਾਨ ਨੂੰ ਜਾਂਦਾ ਪਾਣੀ ਰੋਕ ਕੇ ਪੰਜਾਬ ਦੇ ਖੇਤਾਂ ਵਾਸਤੇ ਦੇਵੇਗੀ।

'ਆਪ ਨੇ ਪੰਫਲੈਟ 'ਚ ਨਾਕਾਮੀਆਂ ਛੁਪਾਈਆਂ'

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਰਚਿਆਂ ਵਿਚ ਬਹੁਤ ਕੁਝ ਛੁਪਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਵਿਚ ਵਾਰਿਸ ਪੰਜਾਬ ਦੇ ਦੇ ਖਿਲਾਫ ਕੁਝ ਨਹੀਂ ਬੋਲਿਆ ਗਿਆ ਕਿਉਂਕਿ ਆਪ ਨੇ ਹੀ ਵਾਰਿਸ ਪੰਜਾਬ ਦੇ ਨੂੰ ਖੜ੍ਹਾ ਕੀਤਾ ਹੈ ਤੇ ਮੰਡੀ ਬੋਰਡ ਦਾ ਇਕ ਚੀਫ ਇੰਜੀਨੀਅਰ ਇਸਨੂੰ ਰੋਜ਼ਾਨਾ ਦੇ ਖਰਚੇ ਵਾਸਤੇ ਪੈਸੇ ਦਿੰਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰਿਸ ਪੰਜਾਬ ਦੇ ਚੌਕਸ ਰਹਿਣ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਖਿਲਾਫ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਦੀ ਹਮਾਇਤ ਕੀਤੀ। ਉਹਨਾਂ ਕਿਹਾ ਕਿ ਤਰਸੇਮ ਸਿੰਘ 1984 ਤੋਂ ਕਾਂਗਰਸ ਦਾ ਸਮਰਥਕ ਹੈ। ਉਹਨਾਂ ਨੇ ਵਾਰਿਸ ਪੰਜਾਬ ਦੇ ਵੱਲੋਂ ਨਸ਼ਾ ਤਸਕਰੀ ਖਿਲਾਫ ਝੂਠੀ ਮੁਹਿੰਮ ਛੇੜਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਤਰਸੇਮ ਸਿੰਘ ਦਾ ਆਪਣਾ ਪੁੱਤਰ ਹੀ ਨਸ਼ੇੜੀ ਹੈ। ਉਹਨਾਂ ਕਿਹਾ ਕਿ ਜੇਕਰ ਵਾਰਿਸ ਪੰਜਾਬ ਦੇ ਸੱਤਾ ਵਿਚ ਆਈ ਤਾਂ ਖੂਨ ਖਰਾਬਾ ਸ਼ੁਰੂ ਹੋ ਜਾਵੇਗਾ।

'ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਦਿੱਤੀ ਚੁਣੌਤੀ'

ਸਰਦਾਰ ਬਾਦਲ ਨੇ ਵਾਰਿਸ ਪੰਜਾਬ ਦੇ ਨੂੰ ਇਹ ਵੀ ਚੁਣੌਤੀ ਦਿੱਤੀ ਕਿ ਉਹ ਦੱਸੇ ਕਿ ਉਹ ਗੁਰੂ ਸਾਹਿਬਾਨ ਦੀਆਂ ਤਸਵੀਰਾਂ ’ਤੇ ਸ਼ਰਾਬ ਛਿੜਕਣ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਪਿਸ਼ਾਬ ਕਰਨ ਦੇ ਮਾਮਲੇ ਨੂੰ ਲੈ ਕੇ ਕਿਉਂ ਚੁੱਪ ਹੈ। ਉਹਨਾਂ ਨੇ ਇਹ ਵੀ ਸਵਾਲ ਕੀਤਾ ਕਿ ਅੰਮ੍ਰਿਤਪਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਰਾਸਤ ਦਾ ਦਾਅਵਾ ਕਿਵੇਂ ਕਰ ਸਕਦਾ ਹੈ ਜਦੋਂ ਕਿ ਉਹ ਤਾਂ ਉਸਨੂੰ ਫੜਨ ਆਈਆਂ ਪੁਲਿਸ ਦੀਆਂ ਦੋ ਜਿਪਸੀਆਂ ਵੇਖ ਕੇ ਭੱਜ ਗਿਆ ਸੀ। ਉਹਨਾਂ ਕਿਹਾ ਕਿ ਸੰਤ ਜੀ ਨੇ ਤਾਂ ਟੈਂਕਾਂ ਤੇ ਤੋਪਾਂ ਦਾ ਸਾਹਮਣਾ ਕੀਤਾ ਤੇ ਇਕ ਵੀ ਇੰਚ ਪਿੱਛੇ ਨਹੀਂ ਹਟੇ।

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਵਾਂਗੇ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਹ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਣਗੇ। ਉਹਨਾਂ ਕਿਹਾ ਕਿ  ਆਪਣੇ ਪਿਤਾ ਵਾਂਗੂ ਮੈਂ ਵੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਾਂ। ਉਹਨਾਂ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਵਾਸਤੇ ਆਪਣੀ ਕਾਰਜ ਯੋਜਨਾ ਦਾ ਵੀ ਵਿਸਥਾਰ ਵਿਚ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਫੌਰੀ ਟਿਊਬਵੈਲ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਦੇ ਤਹਿਤ 4 ਰੁਪਏ ਕਿਲੋ ਦੀ ਦਰ ’ਤੇ 50 ਕਿਲੋ ਕਣਕ ਦਿੱਤੀ ਜਾਵੇਗੀ, ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ 'ਚ ਮੰਦਭਾਗੀ ਘਟਨਾ, ਸਰੋਵਰ 'ਚੋਂ 68 ਬਜ਼ੁਰਗ ਦੀ ਮਿਲੀ ਲਾਸ਼

ਉਹਨਾਂ ਇਹ ਵੀ ਐਲਾਨ ਕੀਤਾ ਕਿ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਮੈਡੀਕਲ ਅਤੇ ਵੈਟਨਰੀ ਕਾਲਜ ਖੋਲ੍ਹੇ ਜਾਣਗੇ ਅਤੇ ਆਪਣਾ ਉਦਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ ਤੇ ਪਸ਼ੂ ਪਾਲਣ ਪ੍ਰਾਜੈਕਟਾਂ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਕੇਵਲ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ, ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ, ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੀ ਰਜਿਸਟਰੀ ਮਾਲਕਾਂ ਦੇ ਨਾਮ ਕੀਤੀ ਜਾਵੇਗੀ ਤੇ ਬਿਆਸ ਤੇ ਸਤਲੁਜ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਬਾਰਡਰ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਵਾਸਤੇ ਮੁਆਵਜ਼ਾ ਵਧਾਉਣ ਦੀ ਜ਼ਰੂਰਤ ਹੈ। ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਦੱਸਿਆ ਕਿ ਕਿਵੇਂ ਉਹਨਾਂ ਅਤੇ ਅਕਾਲੀ ਵਰਕਰਾਂ ਦੇ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ।

ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ...

ਪੈਟਰੋਲ ਤੇ ਡੀਜ਼ਲ ਭਰਵਾਉਣ ਵਾਲੇ ਸਾਵਧਾਨ ! ਬੰਦ ਹੋਵੇਗੀ ਇਹ ਸਹੂਲਤ, Petrol Pump ਐਸੋਸੀਏਸ਼ਨ ਨੇ ਕੇਂਦਰ ਨੂੰ ਭੇਜੀ ਚਿੱਠੀ

Related Post