Gidderbaha ਦੇ ਪਿੰਡ ਬਬਾਣੀਆਂ ਵਿਖੇ ਵੋਟਿੰਗ ਦੇ ਦੌਰਾਨ ਹੰਗਾਮਾ , ਆਪ ਆਗੂ ਤੇ ਲੱਗੇ ਬੂਥ ਕੈਪਚਰਿੰਗ ਕਰਨ ਦੇ ਆਰੋਪ

Gidderbaha News : ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਬਬਾਣੀਆਂ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਬੂਥ ਕੈਪਚਰਿੰਗ ਦੀ ਕੋਸ਼ਿਸ਼ ਦੇ ਦੋਸ਼ ਲੱਗੇ

By  Shanker Badra December 14th 2025 03:38 PM

Gidderbaha News : ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਬਬਾਣੀਆਂ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਬੂਥ ਕੈਪਚਰਿੰਗ ਦੀ ਕੋਸ਼ਿਸ਼ ਦੇ ਦੋਸ਼ ਲੱਗੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਦੇ ਐਮਐਲਏ ਡਿੰਪੀ ਢਿੱਲੋ ਦੇ ਭਰਾ ਸਨੀ ਢਿੱਲੋ ਵੱਲੋਂ ਧੱਕੇ ਨਾਲ ਪੋਲਿੰਗ ਏਜੰਟਾਂ ਨੂੰ ਪੋਲਿੰਗ ਬੂਥ ਤੋਂ ਬਾਹਰ ਕੱਢਿਆ ਗਿਆ ਅਤੇ ਬੂਥ ਕੈਪਚਰਿੰਗ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਰੌਲਾ ਪੈਣ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਵੋਟਿੰਗ ਪ੍ਰਕਿਰਿਆ ਰੁਕਵਾ ਦਿੱਤੀ ਗਈ। ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਸੰਨੀ ਢਿੱਲੋ ਆਪਣੇ ਸਾਥੀਆਂ ਨਾਲ ਮੌਕੇ ’ਤੇ ਆਏ ਅਤੇ ਬੂਥ ਕੈਪਚਰਿੰਗ ਕੀਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਉੱਧਰ, ਆਮ ਆਦਮੀ ਪਾਰਟੀ ਦੇ ਵਿਧਾਇਕ ਡਿੰਪੀ ਢਿੱਲੋ ਦੇ ਭਰਾ ਸੰਨੀ ਢਿੱਲੋ ਦਾ ਵੀ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਅਤੇ ਵੋਟਿੰਗ ਸ਼ਾਂਤੀਪੂਰਵਕ ਚੱਲ ਰਹੀ ਸੀ। ਫਿਲਹਾਲ ਰੌਲਾ ਪੈਣ ਤੋਂ ਬਾਅਦ ਗਿੱਦੜਬਾਹਾ ਦੇ ਪਿੰਡ ਬਾਣੀਆਂ ਵਿੱਚ ਵੋਟਿੰਗ ਪ੍ਰਕਿਰਿਆ ਰੋਕ ਦਿੱਤੀ ਗਈ ਹੈ। 

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼ 

Related Post