Sri Anandpur Sahib ’ਚ ਵਾਪਰੀ ਵੱਡੀ ਵਾਰਦਾਤ; AAP ਆਗੂ ਨਿਤਿਨ ਨੰਦਾ ’ਤੇ ਇੱਕ ਵਿਅਕਤੀ ਨੇ ਚਲਾਈਆਂ ਗੋਲੀਆਂ

ਜ਼ਖਮੀ ਨਿਤਿਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਕਾਰਨ ਉਸਨੂੰ ਚੰਡੀਗੜ੍ਹ ਦੇ ਪੀਜੀਆਈ ਰੈਫਰ ਕਰ ਦਿੱਤਾ।

By  Aarti October 29th 2025 03:49 PM -- Updated: October 29th 2025 04:06 PM

Sri Anandpur Sahib News : ਪੰਜਾਬ ’ਚ ਮਾਨ ਸਰਕਾਰ ਅਤੇ ਪ੍ਰਸ਼ਾਸਨ ਦੇ ਸੁਰੱਖਿਆ ਨੂੰ ਲੈ ਕੇ ਦਾਅਵੇ ਉਸ ਸਮੇਂ ਖੋਖਲ੍ਹੇ ਸਾਬਿਤ ਹੋਏ ਜਦੋਂ ਆਮ ਆਦਮੀ ਪਾਰਟੀ ਦੇ ਆਗੂ ’ਤੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ’ਚ ਵਾਪਰੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਅਗਮਪੁਰ ’ਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ’ਤੇ ਇੱਕ ਵਿਅਕਤੀ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਦੇ ਚੱਲਦੇ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਸਥਾਨਕ ਹਸਪਤਾਲ ਲੈ ਕੇ ਜਾਇਆ ਗਿਆ ਜਿੱਥੋ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। 

ਜ਼ਖਮੀ ਨਿਤਿਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਕਾਰਨ ਉਸਨੂੰ ਚੰਡੀਗੜ੍ਹ ਦੇ ਪੀਜੀਆਈ ਰੈਫਰ ਕਰ ਦਿੱਤਾ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਅਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ, ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Diljit Dosanjh ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, KBC 'ਚ ਦਿਲਜੀਤ ਵੱਲੋਂ ਅਮਿਤਾਭ ਬਚਨ ਦੇ ਪੈਰ ਛੂਹਣ 'ਤੇ ਵਿਵਾਦ

Related Post