Kharar News : ਖਰੜ ਚ ਲੋਕਾਂ ਨੇ ਆਪ ਵਿਧਾਇਕ ਅਨਮੋਲ ਗਗਨ ਮਾਨ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ ,ਕਿਹਾ - ਵਿਕਾਸ ਨੂੰ ਲੈ ਕੇ ਕੀਤੇ ਸੀ ਵੱਡੇ -ਵੱਡੇ ਵਾਅਦੇ ਪਰ ਪੂਰੇ ਨਹੀਂ ਹੋਏ

Kharar News : ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਹਮੇਸ਼ਾ ਹੀ ਸੁਰਖੀਆਂ ਦੇ ਵਿੱਚ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਉਹ ਸੁਰੱਖਿਆ ਦੇ ਵਿੱਚ ਆਏ ਹਨ ਕਿਉਂਕਿ ਖਰੜ ਵਿੱਚ ਉਹਨਾਂ ਦੀ ਗੁਮਸ਼ੁਦਗੀ ਦੇ ਪੋਸਟਰ ਲੱਗੇ ਹਨ

By  Shanker Badra April 28th 2025 02:32 PM

Kharar News : ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਹਮੇਸ਼ਾ ਹੀ ਸੁਰਖੀਆਂ ਦੇ ਵਿੱਚ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਉਹ ਸੁਰੱਖਿਆ ਦੇ ਵਿੱਚ ਆਏ ਹਨ ਕਿਉਂਕਿ ਖਰੜ ਵਿੱਚ ਉਹਨਾਂ ਦੀ ਗੁਮਸ਼ੁਦਗੀ ਦੇ ਪੋਸਟਰ ਲੱਗੇ ਹਨ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਜਨਤਾ ਦੇ ਨਾਲ ਕਈ ਵਾਅਦੇ ਕੀਤੇ ਗਏ ਸੀ ਪਰ ਖਰੜ 'ਚ ਅਜੇ ਤੱਕ ਨਾ ਸੀਵਰੇਜ਼ ਦਾ ਹੱਲ ਹੋਇਆ ਅਤੇ ਨਾ ਹੀ ਗਲੀਆਂ -ਨਾਲੀਆਂ ਦਾ।

ਖਰੜ ਦੇ ਲੋਕਾਂ ਨੇ ਗਲੀਆਂ ਅਤੇ ਮੁਹੱਲਿਆਂ ਵਿੱਚ ਆਪ ਵਿਧਾਇਕ ਅਨਮੋਲ ਗਗਨ ਮਾਨ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ ਲਗਾਏ ਹਨ। ਲੋਕਾਂ ਨੇ ਗੁੰਮਸ਼ੁਦਾ ਵਿਧਾਇਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਸਾਡੇ ਕੰਮ ਕਰਨ ਲਈ ਵੱਡੇ -ਵੱਡੇ ਵਾਅਦੇ ਕੀਤੇ ਸੀ ਪਰ ਉਹ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੌਂਸਲਰ ਵੀ ਸਾਡੇ ਫੋਨ ਨਹੀਂ ਚੱਕਦੇ। ਜਿਸ ਦੇ ਕਾਰਨ ਹੁਣ ਲੋਕਾਂ ਦੇ ਵਿੱਚ ਕਾਫੀ ਜਿਆਦਾ ਰੋਸ ਪਾਇਆ ਜਾ ਰਿਹਾ ਹੈ। 

ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸਾਂਸਦ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੀ ਕਈ ਇਲਾਕਿਆਂ ਦੇ ਵਿੱਚ ਉਹਨਾਂ ਦੀ ਗੁਮਸ਼ੁਦਗੀ ਦੇ ਪੋਸਟਰ ਲੱਗੇ ਸਨ। ਲੋਕਾਂ ਨੇ ਕਿਹਾ ਸੀ ਕਿ ਰਾਜਾ ਵੜਿੰਗ ਨੇ ਜਦੋਂ ਐਮਪੀ ਦੀ ਚੋਣ ਲੜਨੀ ਸੀ ਤਾਂ ਉਸ ਸਮੇਂ ਜਨਤਾ ਦੇ ਨਾਲ ਕਈ ਵਾਅਦੇ ਕੀਤੇ ਸੀ ਪ੍ਰੰਤੂ ਉਹਨਾਂ ਦੇ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਹੁਣ ਲੋਕਾਂ ਦੇ ਵਿੱਚ ਕਾਫੀ ਜਿਆਦਾ ਰੋਸ ਪਾਇਆ ਜਾ ਰਿਹਾ ਹੈ ਤੇ ਰਾਜਾ ਵੜਿੰਗ ਲੁਧਿਆਣਾ 'ਚ ਕੀਤੇ ਦਿਖੇ ਵੀ ਨਹੀਂ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਗੁੰਮ ਹੋਣ ਸਬੰਧੀ ਪੋਸਟਰ ਲਗਾਏ ਗਏ ਸਨ। ਭਾਜਪਾ ਵਰਕਰ ਅਤੇ ਯੂਵਾ ਮੋਰਚਾ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਚੋਣਾਂ ਸਮੇਂ ਜਿੱਤ ਪ੍ਰਾਪਤ ਕੀਤੀ ਸੀ। ਚੋਣਾਂ ਦੌਰਾਨ ਉਨ੍ਹਾਂ ਜਲੰਧਰ ਵਾਸੀਆਂ ਨਾਲ ਵਿਕਾਸ ਨੂੰ ਲੈ ਕੇ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਚੋਣ ਜਿੱਤਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸ਼ਹਿਰ ਵਿੱਚ ਨਹੀਂ ਆਉਂਦੇ। ਇਸ ਲਈ ਇਹ ਪੋਸਟਰ ਲਗਾਏ ਗਏ ਹਨ। 

Related Post