Kharar ਧਰਨੇ ਚ ਪਹੁੰਚੇ ਚਮਕੌਰ ਸਾਹਿਬ ਤੋਂ AAP ਵਿਧਾਇਕ ਡਾ. ਚਰਨਜੀਤ ਸਿੰਘ ਦਾ ਵਿਵਾਦਿਤ ਬਿਆਨ ,ਜਾਣੋ ਕੀ ਕਿਹਾ

Dr. Charanjit Singh controversial statement : ਖਰੜ ਧਰਨੇ 'ਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ, “ਮੈਂ ਪੜ੍ਹਿਆ-ਲਿਖਿਆ ਡਾਕਟਰ ਹਾਂ, ਮੈਨੂੰ ਕੋਈ 10ਵੀਂ ਪਾਸ ਸਵਾਲ ਕਰੇ ਇਹ ਮੈਨੂੰ ਪਸੰਦ ਨਹੀਂ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ

By  Shanker Badra November 20th 2025 05:40 PM

Dr. Charanjit Singh controversial statement : ਖਰੜ ਧਰਨੇ 'ਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ, “ਮੈਂ ਪੜ੍ਹਿਆ-ਲਿਖਿਆ ਡਾਕਟਰ ਹਾਂ, ਮੈਨੂੰ ਕੋਈ 10ਵੀਂ ਪਾਸ ਸਵਾਲ ਕਰੇ ਇਹ ਮੈਨੂੰ ਪਸੰਦ ਨਹੀਂ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। 

ਵਿਧਾਇਕ ਡਾ. ਚਰਨਜੀਤ ਸਿੰਘ ਬੁੱਧਵਾਰ ਨੂੰ ਮੋਹਾਲੀ ਦੇ ਖਰੜ ਇਲਾਕੇ ਵਿੱਚ ਬਾਰ ਐਸੋਸੀਏਸ਼ਨ ਦੇ ਇੱਕ ਵਿਰੋਧ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਲਈ ਆਏ ਸਨ। ਇਥੋਂ ਦੇ 35 ਪਿੰਡਾਂ ਨੂੰ ਰੋਪੜ ਜ਼ਿਲ੍ਹੇ ਵਿਚ ਸ਼ਾਮਲ ਕਰਨ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।

ਇਸ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ ਨੇ ਰੋਪੜ ਵਿੱਚ 35 ਪਿੰਡਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਤੋਂ ਇਨਕਾਰ ਕਰ ਦਿੱਤਾ। ਜਦੋਂ ਵਕੀਲਾਂ ਅਤੇ ਪ੍ਰਦਰਸ਼ਨਕਾਰੀਆਂ ਨੇ ਇਸ ‘ਤੇ ਸਵਾਲ ਉਠਾਇਆ ਤਾਂ ਵਿਧਾਇਕ ਨੇ ਲਿਖਤੀ ਸਬੂਤ ਮੰਗ ਲਏ ਅਤੇ ਅਜਿਹਾ ਵਿਵਾਦਿਤ ਬਿਆਨ ਦਿੱਤਾ।

ਦੱਸ ਦੇਈਏ ਕਿ ਖਰੜ ਬਾਰ ਐਸੋਸੀਏਸ਼ਨ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਦੇ ਰਹੀ ਹੈ। ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ, ਰਾਜਨੀਤਿਕ ਪਾਰਟੀਆਂ ਦੇ ਨਾਲ-ਨਾਲ, ਅਤੇ ਕਿਸਾਨ ਯੂਨੀਅਨਾਂ ਦੇ ਮੈਂਬਰ ਵੀ ਇਸ ਧਰਨੇ 'ਚ ਸਮਰਥਨ ਦੇਣ ਚ ਪਹੁੰਚੇ ਸਨ। ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੀ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਉਣ ਲਈ ਪਹੁੰਚੇ ਸਨ।

Related Post