AAP MLA Harmeet Pathanmajra ਨੂੰ ਮਿਲੀ ਜ਼ਮਾਨਤ, ਇਸ ਦਿਨ ਜੇਲ੍ਹ ਚੋਂ ਆਉਣਗੇ ਬਾਹਰ

ਮਿਲੀ ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ

By  Aarti May 30th 2026 06:25 PM -- Updated: May 30th 2026 06:38 PM

AAP MLA Harmeet Pathanmajra  ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਪਠਾਣਮਾਜਰਾ ਨੂੰ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ 376 ਦੀ ਧਾਰਾ ’ਚ ਮਿਲੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜਾਹਿਰ ਕੀਤਾ ਗਿਆ ਹੈ।  

ਕਾਬਿਲੇਗੌਰ ਹੈ ਕਿ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਇਹ ਮਾਮਲਾ ਦਰਜ ਕਰਵਾਇਆ ਸੀ ਅਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ ਦਿੱਤੀ ਗਈ ਸੀ। ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਪੋਸਟ ਕੀਤੀ ਹੈ।

ਇਹ ਵੀ ਪੜ੍ਹੋ  : Punjab Contractual Jobs : ਪੰਜਾਬ ’ਚ ਠੇਕੇ ’ਤੇ ਨੌਕਰੀਆਂ ਕਰਨ ਵਾਲੇ ਮੁਲਾਜ਼ਮਾਂ ਲਈ ਅਹਿਮ ਫੈਸਲਾ, 65048 ਆਊਟਸੋਰਸ ਕੀਤੇ ਕਾਮਿਆਂ ਨੂੰ ਮਿਲੇਗਾ ਲਾਭ

Related Post