AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਚੋਂ ਫਰਾਰ ,ਪੁਲਿਸ ਸਟੇਸ਼ਨ ਲਿਜਾਂਦੇ ਸਮੇਂ ਚਲਾਈਆਂ ਗੋਲੀਆਂ

Harmeet Singh Pathanmajra News : ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਉਨ੍ਹਾਂ ਨੂੰ ਮੰਗਲਵਾਰ ਸਵੇਰੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲੈ ਕੇ ਆ ਰਹੀ ਸੀ, ਤਦ ਰਸਤੇ ਵਿੱਚ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਕਰਮਚਾਰੀਆਂ ਉੱਤੇ ਫਾਇਰਿੰਗ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ

By  Shanker Badra September 2nd 2025 12:24 PM -- Updated: September 2nd 2025 12:56 PM

Harmeet Singh Pathanmajra News : ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਉਨ੍ਹਾਂ ਨੂੰ ਮੰਗਲਵਾਰ ਸਵੇਰੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲੈ ਕੇ ਆ ਰਹੀ ਸੀ, ਤਦ ਰਸਤੇ ਵਿੱਚ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਕਰਮਚਾਰੀਆਂ ਉੱਤੇ ਫਾਇਰਿੰਗ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ।

ਸੂਤਰਾਂ ਮੁਤਾਬਕ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਪੁਲਿਸ ਨੇ ਫਾਰਚੂਨਰ ਫੜ ਲਈ ਹੈ। ਫਾਰਚੂਨਰ ਤੋਂ 3 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮ ਸਕਾਰਪੀਓ ਵਿੱਚ ਫਰਾਰ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਪਠਾਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਮੇਰੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੀ ਆਪ ਟੀਮ ਪੰਜਾਬ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੇਰੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਦਰਅਸਲ 'ਚ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪਿਛਲੇ ਦਿਨੀਂ ਆਪਣੀ ਹੀ ਸਰਕਾਰ ਵਿਰੁੱਧ ਬਿਆਨ ਦਿੱਤੇ ਹਨ। ਜਿਸ ਕਰਕੇ ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵਿਰੁੱਧ ਦਿੱਤੇ ਉਨ੍ਹਾਂ ਦੇ ਬਿਆਨ ਮਗਰੋਂ ਉਨ੍ਹਾਂ ਦੀ ਸੁਰੱਖਿਆ ਵੀ ਵਾਪਿਸ ਲੈ ਲਈ ਗਈ ਹੈ। ਦੱਸਣਯੋਗ ਹੈ ਕਿ ਪਠਾਨਮਾਜਰਾ 'ਤੇ 2022 ਵਿੱਚ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਪਹਿਲੀ ਸ਼ਾਦੀ ਛੁਪਾਉਣ ਅਤੇ ਕੁੱਟਮਾਰ ਦੇ ਇਲਜ਼ਮ ਲਗਾਏ ਸਨ। ਇਸ ਤੋਂ ਇਲਾਵਾ ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਉਹ ਸੁਰਖੀਆਂ ’ਚ ਰਹੇ ਸਨ।

ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਪੁਲਸ ਨੇ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਇਕ ਪੁਰਾਣੇ ਜਬਰ-ਜ਼ਿਨਾਹ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਠਾਨਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੇ ਸਮਰਥਨ ਵਿਚ ਐੱਸਐੱਸਪੀ ਅਤੇ ਡੀਸੀ ਦਫ਼ਤਰ ਦਾ ਘਿਰਾਓ ਕਰਨ।

Related Post