ਅੰਮ੍ਰਿਤਸਰ ’ਚ AAP ਨੂੰ ਵੱਡਾ ਝਟਕਾ, MLA ਕੁਲਦੀਪ ਧਾਲੀਵਾਲ ਦੇ ਸਲਾਹਕਾਰ ਸਮੇਤ ਵੱਡੀ ਗਿਣਤੀ ਵਰਕਰ ਅਕਾਲੀ ਦਲ ’ਚ ਸ਼ਾਮਲ
Shiromani Akali Dal : ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਮੌਕੇ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁਲਦੀਪ ਸਿੰਘ ਧਾਲੀਵਾਲ ਦੇ ਬੜੇ ਨਜ਼ਦੀਕੀ ਸਨ। ਪਰ ਉਹਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਨਹੀਂ ਬਲਕਿ ਹੁਣ ਪੰਜਾਬ ਨੂੰ ਪੰਜਾਬੀਅਤ ਨੂੰ ਚੁਣਿਆ ਹੈ।
Amritsar : ਅੰਮ੍ਰਿਤਸਰ 'ਚ ਐਤਵਾਰ ਨੂੰ ਆਮ ਆਦਮੀ ਪਾਰਟੀ (AAP Punjab) ਨੂੰ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਸਾਬਕਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੌਜੂਦਾ ਵਿਧਾਇਕ ਦੇ ਜੱਦੀ ਪਿੰਡ ਜਗਦੇਵ ਕਲਾਂ (Jagdev Kalan) ਤੋਂ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (SAD) ਦਾ ਪੱਲਾ ਫੜ ਲਿਆ। ਇਸ ਮੌਕੇ ਵੱਡੀ ਗੱਲ ਇਹ ਸੀ ਕਿ ਇਨ੍ਹਾਂ ਲੋਕਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਦਾ ਸਲਾਹਕਾਰ, ਮੌਜੂਦਾ ਮੈਂਬਰ ਅਤੇ ਕਈ ਨੰਬਰਦਾਰ ਵੀ ਸ਼ਾਮਿਲ ਹਨ।
ਇਸ ਮੌਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਮੌਕੇ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁਲਦੀਪ ਸਿੰਘ ਧਾਲੀਵਾਲ ਦੇ ਬੜੇ ਨਜ਼ਦੀਕੀ ਸਨ। ਪਰ ਉਹਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਨਹੀਂ ਬਲਕਿ ਹੁਣ ਪੰਜਾਬ ਨੂੰ ਪੰਜਾਬੀਅਤ ਨੂੰ ਚੁਣਿਆ ਹੈ।
ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਫੈਕਟਰੀ ਲਗਾਉਣ ਦੇ ਲਈ ਲੋਕਾਂ ਨੂੰ ਪਹਿਲ ਨਹੀਂ ਦਿੱਤੀ ਬਲਕਿ ਫੈਕਟਰੀ ਲਾਉਣ ਵਾਲੇ ਨੂੰ ਪਹਿਲ ਦਿੱਤੀ।
ਉਹਨਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਪਿੰਡ ਦੇ ਵਿੱਚ ਕਿਸੇ ਨੂੰ ਰੁਜ਼ਗਾਰ ਤੱਕ ਨਹੀਂ ਦਿੱਤਾ ਇਥੋਂ ਤੱਕ ਕਿ ਨਾ ਹੀ ਕਿਸੇ ਦੇ ਨਾਲ ਮੁਲਾਕਾਤ ਉਹਨਾਂ ਵੱਲੋਂ ਕੀਤੀ ਜਾਂਦੀ ਸੀ।
ਆਗੂਆਂ ਨੇ ਕਿਹਾ ਕਿ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਹੱਥ ਦੇ ਵਿੱਚ ਝਾੜੂ ਨਹੀਂ ਵਧੀਆ ਲੱਗਦਾ, ਇਸ ਲਈ ਝਾੜੂ ਛੱਡ ਕੇ ਸਾਰਿਆਂ ਨੂੰ ਅਪੀਲ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਪੰਜਾਬ ਦੀ ਹੈ ਉਸ ਦੇ ਵਿੱਚ ਸ਼ਾਮਿਲ ਹੋਣ ਅਤੇ ਉਸ ਦੀ ਤਰੱਕੀ ਦੇ ਲਈ ਕੰਮ ਕਰਨ।