AAP MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਕੀਤਾ ਗ੍ਰਿਫਤਾਰ, 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ਚ ਕੀਤੀ ਕਾਰਵਾਈ

Manjinder Singh Lalpura : 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ 'ਚ (ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ) ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ (Manjinder Singh Lalpura) ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਅਦਾਲਤ ਵੱਲੋਂ ਸਜ਼ਾ ਦਾ ਐਲਾਨ 12 ਸਤੰਬਰ ਨੂੰ ਕੀਤਾ ਜਾਵੇਗਾ

By  Shanker Badra September 10th 2025 01:06 PM -- Updated: September 10th 2025 01:35 PM

Manjinder Singh Lalpura : 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ 'ਚ (ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ) ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ (Manjinder Singh Lalpura) ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਅਦਾਲਤ ਵੱਲੋਂ ਸਜ਼ਾ ਦਾ ਐਲਾਨ 12 ਸਤੰਬਰ ਨੂੰ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਪੁਲਿਸ ਨੇ 'ਆਪ' MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਧਾਇਕ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਵੱਲੋਂ ਵਿਆਹ ਸਮਾਗਮ ਵਿੱਚ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਮਾਮਲਾ ਦਰਜ ਕਰਵਾਇਆ ਸੀ। ਮਨਜਿੰਦਰ ਸਿੰਘ ਸਾਲ 2013 ਦੇ ਉਸਮਾ ਕਾਂਡ ਦਾ ਮੁੱਖ ਆਰੋਪੀ ਹੈ ਅਤੇ ਦਲਿਤ ਕੁੜੀ ਨਾਲ ਕੁੱਟਮਾਰ ਕਰਨ ਦਾ ਆਰੋਪ ਲੱਗਿਆ ਸੀ।   

ਜਾਣੋ ਪੂਰਾ ਮਾਮਲਾ 

ਜਦੋਂ 4 ਮਾਰਚ 2013 ਨੂੰ ਪਿੰਡ ਉਸਮਾਂ ਦੀ ਰਹਿਣ ਵਾਲੀ ਹਰਬਿੰਦਰ ਕੌਰ ਉਸਮਾਨ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੀ ਤਾਂ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਹਰਬਿੰਦਰ ਕੌਰ ਉਸਮਾਨ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸਦੀ ਕੁੱਟਮਾਰ ਕੀਤੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ ਨੂੰ ਬੇਰਹਿਮੀ ਨਾਲ ਕੁੱਟਿਆ। ਜਿਵੇਂ ਹੀ ਇਸ ਦੀ ਵੀਡੀਓ ਮੀਡੀਆ ਤੱਕ ਪਹੁੰਚੀ, ਇਹ ਮਾਮਲਾ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਸੀ। 

ਜਿਸ ਦੌਰਾਨ ਸੁਪਰੀਮ ਕੋਰਟ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਪੀੜਤ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਸਨ। ਦੋਸ਼ੀ ਟੈਕਸੀ ਡਰਾਈਵਰਾਂ ਵਿੱਚੋਂ ਮਨਜਿੰਦਰ ਸਿੰਘ ਲਾਲਪੁਰਾ 2022 ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਬਚਾਅ ਪੱਖ ਦੇ ਵਕੀਲ ਨੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿੱਚ ਪੇਸ਼ ਹੋ ਕੇ ਘੱਟੋ-ਘੱਟ ਸਜ਼ਾ ਦੀ ਅਪੀਲ ਕੀਤੀ। ਹੁਣ ਅਦਾਲਤ ਨੇ ਪੁਲਿਸ ਨੂੰ ਦੋਸ਼ੀ ਨੂੰ ਹਿਰਾਸਤ ਵਿੱਚ ਲੈਣ ਦਾ ਹੁਕਮ ਦਿੱਤਾ। ਸਜ਼ਾ ਸਬੰਧੀ 12 ਸਤੰਬਰ ਨੂੰ ਫੈਸਲਾ ਸੁਣਾਇਆ ਜਾਵੇਗਾ।

Related Post