Khadoor Sahib ਤੋਂ AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸੀਟ ਨੂੰ ਕੋਰਟ ਚ ਚੁਣੌਤੀ ਦਿੱਤੀ ਜਾਵੇਗੀ : ਅਰਸ਼ਦੀਪ ਕਲੇਰ

AAP MLA Manjinder Singh Lalpura Assembly membership : ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸੀਟ ਨੂੰ ਹੁਣ ਕੋਰਟ 'ਚ ਚੁਣੌਤੀ ਦਿੱਤੀ ਜਾਵੇਗੀ। ਜੇਕਰ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੁੰਦੀ ਹੈ ਤਾਂ ਪੰਜਾਬ ਵਿੱਚ ਜਲਦ ਹੀ ਇੱਕ ਹੋਰ ਜ਼ਿਮਨੀ ਚੋਣ ਹੋਵੇਗੀ

By  Shanker Badra October 30th 2025 03:56 PM

AAP MLA Manjinder Singh Lalpura Assembly membership : ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸੀਟ ਨੂੰ ਹੁਣ ਕੋਰਟ 'ਚ ਚੁਣੌਤੀ ਦਿੱਤੀ ਜਾਵੇਗੀ। ਜੇਕਰ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੁੰਦੀ ਹੈ ਤਾਂ ਪੰਜਾਬ ਵਿੱਚ ਜਲਦ ਹੀ ਇੱਕ ਹੋਰ ਜ਼ਿਮਨੀ ਚੋਣ ਹੋਵੇਗੀ।  

 ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਕਿਹਾ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਹੋਣ ਦੇ ਬਾਵਜੂਦ ਵੀ ਜੇਕਰ ਸਪੀਕਰ ਸੀਟ ਖਾਲੀ ਨਹੀਂ ਕਰਵਾਉਂਦੇ ਤਾਂ ਸ਼੍ਰੋਮਣੀ ਅਕਾਲੀ ਦਲ ਕੋਰਟ ਜਾਵੇਗਾ ਤੇ ਕਾਨੂੰਨੀ ਰਸਤਾ ਅਪਣਾਏਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਅਨੁਸਾਰ ਜੇ ਕਿਸੇ ਵਿਧਾਇਕ ਨੂੰ ਸਜ਼ਾ ਹੁੰਦੀ ਹੈ ਤਾਂ ਉਸ ਦਿਨ ਤੋਂ ਹੀ ਉਹਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋ ਜਾਂਦੀ ਹੈ ਪਰ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਵਿਧਾਇਕ ਨੂੰ ਬਚਾ ਰਹੀ ਹੈ।

ਤਰਨ ਤਾਰਨ ਜ਼ਿਮਨੀ ਚੋਣ ਬਾਰੇ ਬੋਲਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਤੋਂ ਡਰਦਿਆਂ ਸਰਕਾਰ ਵੱਲੋਂ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਲਗਾਤਾਰ ਇਲੈਕਸ਼ਨ ਕਮਿਸ਼ਨ ਨੂੰ ਦਿੱਤੀਆਂ ਗਈਆਂ ਜਾਣਕਾਰੀਆਂ ਤਹਿਤ ਮੇਰੇ 'ਤੇ ਵੀ ਝੂਠੀ ਸ਼ਿਕਾਇਤ ਦਿੱਤੀ ਗਈ ਹੈ।

ਲਾਲਪੁਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕੋਈ ਰਾਹਤ ਨਹੀਂ ਦਿੱਤੀ। ਮਨਜਿੰਦਰ ਲਾਲਪੁਰਾ ਨੇ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਨਾਲ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।

ਕੀ ਸੀ ਮਾਮਲਾ?

ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ 'ਤੇ ਇੱਕ ਵਿਆਹ ਵਿੱਚ ਆਈ ਇੱਕ ਨੌਜਵਾਨ ਲੜਕੀ ਨਾਲ ਕੁੱਟਮਾਰ ਕਰਨ ਦਾ ਆਰੋਪ ਸੀ। ਲੜਕੀ ਨੇ ਟੈਕਸੀ ਡਰਾਈਵਰਾਂ 'ਤੇ ਛੇੜਛਾੜ ਦੇ ਵੀ ਆਰੋਪ ਲਗਾਏ ਸਨ। 2022 ਵਿੱਚ ‘ਆਪ’ ਨੇ ਤਰਨਤਾਰਨ ਦੀ ਖਡੂਰ ਸਾਹਿਬ ਸੀਟ ਤੋਂ ਲਾਲਪੁਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ, ਕਾਂਗਰਸ ਪਾਰਟੀ ਨੂੰ 55,756 ਵੋਟਾਂ ਦੇ ਫਰਕ ਨਾਲ ਹਰਾਇਆ।

Related Post