ਮਾਨਸਾ ਚ ਆਪ ਵਿਧਾਇਕ ਵਿਜੈ ਸਿੰਗਲਾ ਦਾ ਭਾਰੀ ਵਿਰੋਧ, ਪ੍ਰਦਰਸ਼ਨਕਾਰੀਆਂ ਨੇ ਕੀਤੀ ਨਾਅਰੇਬਾਜ਼ੀ
ਮਾਨਸਾ 'ਚ ਚਲ ਰਹੇ ਪ੍ਰਦਰਸ਼ਨ ਦੌਰਾਨ ਜਖ਼ਮੀਆਂ ਦਾ ਹਾਲ ਜਾਨਣ ਪਹੁੰਚੇ ਸਨ ਵਿਧਾਇਕ ਸਿੰਗਲਾ
Vijay Singla faces heavy opposition : ਪਰਵਿੰਦਰ ਸਿਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਦੋਂ ਮਾਹੌਲ ਤਨਾਅ ਪੂਰਨ ਹੋ ਗਿਆ, ਜਦ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਜਖਮੀਆਂ ਦਾ ਪਤਾ ਲੈ ਕੇ ਵਾਪਸ ਜਾਣ ਲੱਗੇ ਸਨ। ਇਸ ਦੌਰਾਨ ਡਾ. ਵਿਜੇ ਸਿੰਗਲਾ ਦੀ ਗੱਡੀ ਦਾ ਪਰਵਿੰਦਰ ਸਿੰਘ ਦੇ ਸਮਰਥਕਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੀ ਗੱਡੀ ਨੂੰ ਘੇਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਜ਼ਾਹਰ ਕੀਤਾ।
ਪਰਵਿੰਦਰ ਸਿੰਘ ਝੋਟੇ ਦੇ ਸਮਰਥਕ ਨਿਹੰਗ ਸਿੰਘਾਂ ਨੇ ਕਿਹਾ ਕਿ ਇਹ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਇਤਰਾਜ਼ ਜਤਾਇਆ ਕਿ ਵਿਧਾਇਕ ਵਿਜੇ ਸਿੰਗਲਾ ਇੱਥੇ ਕਿਉਂ ਆਏ ਹਨ। ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਉਨ੍ਹਾਂ ਨੇ ਵੀ ਜਦ ਡਾਕਟਰ ਵਿਜੇ ਸਿੰਗਲਾ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਦੇ ਸਾਹਮਣੇ ਚਿੱਟਾ ਲਿਆ ਕੇ ਰੱਖਿਆ ਗਿਆ ਸੀ ਤਾਂ ਉਨ੍ਹਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਸੀ। ਅਜੇ ਤੱਕ ਇਹ ਨਸ਼ਾ ਖ਼ਤਮ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ :
ਉਨ੍ਹਾਂ ਨੇ ਕਿਹਾ ਕਿ ਜਦ ਇਥੇ ਸਭ ਕੁਝ ਸ਼ਾਂਤਮਈ ਚੱਲ ਰਿਹਾ ਹੈ ਤਾਂ ਇੱਥੇ ਆ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਸ ਦੇ ਪਹਿਲਾਂ ਵਿਧਾਇਕ ਸਿੰਗਲਾ ਵੱਲੋਂ ਸਿਵਲ ਹਸਪਤਾਲ ਵਿੱਚ ਦੋ ਜ਼ਖ਼ਮੀਆਂ ਦਾ ਪਤਾ ਲੈ ਗਿਆ ਸੀ ਤੇ ਉਹ ਇਸ ਸਮੇਂ ਆਪਣੀ ਗੱਡੀ ਵਿੱਚ ਬੈਠਣ ਲਈ ਆ ਰਹੇ ਸਨ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ ਵੈਭਵ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਪੁਲਿਸ ਨੇ ਬੜੀ ਮੁਸ਼ਕਿਲ ਨਾਲ ਉਨ੍ਹਾਂ ਦੀ ਗੱਡੀ ਨੂੰ ਤਣਾਅ ਭਰੇ ਮਾਹੌਲ ’ਚੋਂ ਬਾਹਰ ਕੱਢਿਆ।
ਦੱਸ ਦੇਈਏ ਕਿ ਨਸ਼ੇ ਖਿਲਾਫ ਜੰਗ ਲੜਦਿਆਂ ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਤੋਂ ਮਾਨਸਾ 'ਚ ਪੱਕਾ ਧਰਨਾ ਜਾਰੀ ਹੈ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਮਿਲ ਜਾਂਦੀ, ਇਹ ਪੱਕਾ ਧਰਨਾ ਜਾਰੀ ਰਹੇਗਾ। ਉਨ੍ਹਾਂ ਇਨਸਾਫ ਮਿਲਣ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਤੋਂ ਵੀ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਸਥਿਤੀ ਤਨਾਅਪੂਰਨ ਬਣੀ ਹੋਈ ਹੈ। ਪਰਿਵਾਰ ਵਾਲਿਆਂ ਵਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪ੍ਰਸਾਸ਼ਨ ਵਲੋਂ ਚੁੱਪ ਚਪੀਤੇ ਝੋਟੇ ਦੀ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਜਾ ਸਕਦਾ ਹੈ। ਪਰ ਪ੍ਰਸਾਸ਼ਨ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਨਾ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਸਸਕਾਰ ਕੀਤਾ ਸਕਦਾ ਹੈ।