PTC News
Search
🔍 Search

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ, ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

'ਆਪ' ਆਗੂਆਂ ਨੇ ਮੀਡੀਆ ਅੱਗੇ ਗਿਆਸਪੁਰਾ ਦੇ ਬਿਆਨਾਂ ਦਾ ਕੀਤਾ ਖੰਡਨ

By  Jaswinder Kaur October 16th 2026 03:56 PM -- Updated: October 16th 2026 04:03 PM

AAP MLAs Apologize to Sri Akal Takht Sahib : ਬੀਤੀ 12 ਅਕਤੂਬਰ 2026 ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਤੇ ਸਤਿਕਾਰਤ ਸਿੱਖ ਸਖ਼ਸ਼ੀਅਤਾਂ ਪ੍ਰਤੀ ਅਤਿ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ। ਇਸ ਦੇ ਮੱਦੇਨਜ਼ਰ ਅੱਜ ਯਾਨੀ 16 ਅਕਤੂਬਰ 2026 ਨੂੰ ਪੰਜਾਬ ਦੇ ਕੁਝ ਵਿਧਾਇਕ ਅਤੇ 'ਆਪ' ਆਗੂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ। 


'ਆਪ' ਵਿਧਾਇਕਾਂ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਹੋਏ ਹੁਕਮ ਦੇ ਬਾਵਜੂਦ ਵੀ ਉਨ੍ਹਾਂ ਨੇ 12 ਅਕਤੂਬਰ ਨੂੰ ਬਾਹਰ ਮੀਡੀਆ ਵਿੱਚ ਜਾ ਕੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਸਥਿਤੀ ਸਪੱਸ਼ਟ ਕੀਤੀ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਤੇ ਗਿਆਸਪੁਰਾ ਨੇ ਗਲਤ ਟਿੱਪਣੀਆਂ ਕੀਤੀਆਂ ਹਨ। ਅੱਜ ਹਾਜ਼ਰ ਹੋਏ ਵਿਧਾਇਕਾਂ ਨੇ ਗੁਰੂ ਸਾਹਿਬ ਤੋਂ ਖਿਮਾ ਯਾਚਨਾ ਮੰਗੀ ਅਤੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਨੂੰ ਕਦੇ ਵੀ ਜਾਤ-ਪਾਤ, ਨਸਲ ਭੇਦ, ਰੰਗ ਭੇਦ ਦੇ ਅਧਾਰ ਉੱਤੇ ਨਹੀਂ ਰੋਕਿਆ ਗਿਆ। 'ਆਪ' ਵਿਧਾਇਕਾਂ ਤੇ ਆਗੂਆਂ ਨੇ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀ ਟਿੱਪਣੀ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ।

ਇਹ ਵੀ ਪੜ੍ਹੋ : 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਕੀਤਾ ਗਿਆ ਸੰਬੋਧਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀ 'ਆਪ' ਵਿਧਾਇਕਾਂ ਅਤੇ ਆਗੂਆਂ ਨੂੰ ਹਦਾਇਤ ਕੀਤੀ ਕਿ ਉਹ ਬਾਹਰ ਜਾ ਕੇ ਮੀਡੀਆ ਵਿੱਚ ਗਿਆਸਪੁਰਾ ਨਾਲ ਸਬੰਧਤ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਥਿਤੀ ਸਪੱਸ਼ਟ ਜਰੂਰ ਕਰਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਮਗਰੋਂ ਕੁਲਦੀਪ ਧਾਲੀਵਾਲ ਅਤੇ ਹੋਰਨਾਂ 'ਆਪ' ਆਗੂਆਂ ਨੇ ਮੀਡੀਆ ਅੱਗੇ ਗਿਆਸਪੁਰਾ ਵਲੋਂ ਦਿੱਤੇ ਬਿਆਨਾਂ ਦਾ ਖੰਡਨ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂ ਸਾਹਿਬ ਤੋਂ ਲਿਖਤੀ ਰੂਪ ਵਿਚ ਮੁਆਫ਼ੀਨਾਮਾ ਦੇ ਕੇ ਮੁਆਫੀ ਮੰਗੀ। ਸਮੂਹ 'ਆਪ' ਆਗੂਆਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਦਿੱਤੇ ਗਏ ਬਿਆਨਾਂ ਦਾ ਵਿਰੋਧ ਕੀਤਾ।  ਉਨ੍ਹਾਂ ਕਿਹਾ ਕਿ ਇਹ ਗਿਆਸਪੁਰਾ ਦੇ ਨਿੱਜੀ ਵਿਚਾਰ ਹੋ ਸਕਦੇ ਹਨ ਪਰ ਅਸੀਂ ਇਹਨਾਂ ਵਿਚਾਰਾਂ ਨਾਲ ਸਹਿਮਤ ਨਹੀਂ ਹਾਂ।  


Related Post