ਪੰਜਾਬ ਦੀ ਕਾਨੂੰਨ ਵਿਵਸਥਾ ਨੂੰ AAP ਦੇ MP ਨੇ ਦਿਖਾਇਆ ਸ਼ੀਸ਼ਾ, ਬਲਬੀਰ ਸਿੰਘ ਸੀਚੇਵਾਲ ਨੇ DGP ਨੂੰ ਲਿਖੀ ਚਿੱਠੀ

Balbir Singh Seechewal : ਸੀਚੇਵਾਲ ਨੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਕੁੱਲ 6 ਪੁਲਿਸ ਮੁਲਾਜ਼ਮ ਤਾਇਨਾਤ ਹਨ, ਜਿਨ੍ਹਾਂ ਵਿੱਚੋਂ ਤਿੰਨ ਉਨ੍ਹਾਂ ਦੇ ਜੱਦੀ ਪਿੰਡ ਸੀਚੇਵਾਲ ਵਿੱਚ ਅਤੇ ਬਾਕੀ ਉਨ੍ਹਾਂ ਦੇ ਦੌਰਿਆਂ ਦੌਰਾਨ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਮੁਲਾਜ਼ਮ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।

By  KRISHAN KUMAR SHARMA July 28th 2026 03:47 PM -- Updated: July 28th 2026 04:28 PM

Balbir Singh Seechewal : ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਮੰਗਲਵਾਰ ਨੂੰ ਡੀਜੀਪੀ Gaurav Yadav ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਵਾਪਸ ਭੇਜਣ ਦੀ ਬੇਨਤੀ ਕੀਤੀ ਹੈ।

ਸੀਚੇਵਾਲ ਨੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਕੁੱਲ 6 ਪੁਲਿਸ ਮੁਲਾਜ਼ਮ ਤਾਇਨਾਤ ਹਨ, ਜਿਨ੍ਹਾਂ ਵਿੱਚੋਂ ਤਿੰਨ ਉਨ੍ਹਾਂ ਦੇ ਜੱਦੀ ਪਿੰਡ ਸੀਚੇਵਾਲ ਵਿੱਚ ਅਤੇ ਬਾਕੀ ਉਨ੍ਹਾਂ ਦੇ ਦੌਰਿਆਂ ਦੌਰਾਨ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਮੁਲਾਜ਼ਮ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ ਤਾਂ ਆਮ ਲੋਕਾਂ ਦੀ ਸੁਰੱਖਿਆ ਹੋਰ ਮਜ਼ਬੂਤ ਹੋ ਸਕਦੀ ਹੈ।

ਮੇਰੇ ਨਾਲੋਂ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ : ਸੀਚੇਵਾਲ

ਰਾਜ ਸਭਾ ਮੈਂਬਰ, ਪਦਮ ਸ਼੍ਰੀ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ, ਇਸ ਲਈ ਉਨ੍ਹਾਂ ਨਾਲ ਤਾਇਨਾਤ 6 ਪੁਲਿਸ ਜਵਾਨਾਂ ਨੂੰ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਤਿੰਨ-ਤਿੰਨ ਦੀ ਗਿਣਤੀ ਵਿੱਚ ਤਾਇਨਾਤ ਕੀਤਾ ਜਾਵੇ। ਆਪਣੇ ਪੱਤਰ ਵਿੱਚ ਉਨ੍ਹਾਂ ਨੇ ਇਲਾਕੇ ਵਿੱਚ ਵੱਧ ਰਹੀਆਂ ਚੋਰੀਆਂ, ਲੁੱਟ-ਖੋਹ, ਨਸ਼ਿਆਂ ਅਤੇ ਪਵਿੱਤਰ ਵੇਈਂ ਦੇ ਆਲੇ-ਦੁਆਲੇ ਬਣ ਰਹੇ ਅਸੁਰੱਖਿਆ ਦੇ ਮਾਹੌਲ 'ਤੇ ਵੀ ਗੰਭੀਰ ਚਿੰਤਾ ਜਤਾਈ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਇੱਕ ਹੀ ਰਾਤ ਦੌਰਾਨ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਦੀਆਂ ਅੱਠ ਘਟਨਾਵਾਂ ਵਾਪਰੀਆਂ ਹਨ, ਜਿਸ ਸਬੰਧੀ ਉਹ ਪਹਿਲਾਂ ਹੀ ਪੁਲਿਸ ਨੂੰ ਲਿਖ ਚੁੱਕੇ ਹਨ। ਇਸ ਤੋਂ ਇਲਾਵਾ, Sultanpur Lodhi ਦੇ ਧਾਰਮਿਕ ਸਥਾਨਾਂ 'ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ 'ਤੇ ਵੀ ਉਨ੍ਹਾਂ ਨੇ ਚਿੰਤਾ ਜਤਾਈ।

ਹੁਣ ਸਰਕਾਰ 'ਤੇ ਟਿਕੀਆਂ ਨਜ਼ਰਾਂ

ਰਾਜ ਸਭਾ ਮੈਂਬਰ ਨੇ ਇਸ ਪੱਤਰ ਦੀਆਂ ਕਾਪੀਆਂ ਮੁੱਖ ਮੰਤਰੀ, ਰਾਜਪਾਲ, ਜਲੰਧਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਭੇਜੀਆਂ ਹਨ।

ਹੁਣ ਨਜ਼ਰਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਫੈਸਲੇ 'ਤੇ ਟਿਕੀਆਂ ਹਨ ਕਿ ਕੀ ਸੰਤ ਸੀਚੇਵਾਲ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਜਵਾਨਾਂ ਨੂੰ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਭੇਜਿਆ ਜਾਂਦਾ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਹ ਮਾਮਲਾ ਸਿਰਫ਼ ਇੱਕ ਵਿਅਕਤੀ ਦੀ ਸੁਰੱਖਿਆ ਤੱਕ ਸੀਮਤ ਨਹੀਂ ਰਿਹਾ, ਸਗੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਪੁਲਿਸ ਬਲ ਦੀ ਘਾਟ ਅਤੇ ਸਰਕਾਰੀ ਸਰੋਤਾਂ ਦੀ ਵਰਤੋਂ ਨੂੰ ਲੈ ਕੇ ਵੀ ਇੱਕ ਵੱਡੀ ਬਹਿਸ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ...

ਕੀ Johnson and Johnson Baby Powder ਤੋਂ ਹੁੰਦਾ ਹੈ ਕੈਂਸਰ ? ਕੰਪਨੀ ਨੂੰ ਦੇਣੇ ਪੈਣਗੇ 52 ਹਜ਼ਾਰ ਕਰੋੜ ਰੁਪਏ !

ਹਿਮਾਚਲ ਪ੍ਰਦੇਸ਼ ਦੇ ਚੰਬਾ-ਡਲਹੌਜੀ ਰੋਡ ’ਤੇ ਵਾਪਰਿਆ ਵੱਡਾ ਹਾਦਸਾ; ਇੱਕੋਂ ਪਰਿਵਾਰ ਦੇ 5 ਜੀਆਂ ਦੀ ਗਈ ਜਾਨ

Bank of Baroda ਦੇ ਗਾਹਕਾਂ ਦਾ ਡਾਟਾ ਲੀਕ ! ਖਾਤਾ ਜਾਣਕਾਰੀ ਤੋਂ ਲੈ ਕੇ ਆਧਾਰ ਨੰਬਰ ਤੱਕ ਸ਼ਾਮਲ ਹੋਣ ਦਾ ਦਾਅਵਾ

Related Post