CM Bhagwant Mann ਤੇ ਕੇਜਰੀਵਾਲ ਅੱਗੇ ਝੁਕੇ AAP MP Malvinder Kang; ਲੈਂਡ ਪੂਲਿੰਗ ਸਕੀਮ ’ਤੇ ਪਾਰਟੀ ਵਿਰੋਧੀ ਪੋਸਟ ਕੀਤੀ ਡਿਲੀਟ

ਸੰਸਦ ਮੈਂਬਰ ਮਾਲਵਿੰਦਰ ਕੰਗ ਵੱਲੋਂ ਲੈਂਡ ਪੂਲਿੰਗ ਸਕੀਮ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ।

By  Aarti July 28th 2025 12:12 PM -- Updated: July 28th 2025 12:13 PM

 AAP MP Malvinder Kang Post News : ਪੰਜਾਬ ਵਿੱਚ 'ਆਪ' ਸਰਕਾਰ ਦੀ ਵਿਵਾਦਪੂਰਨ ਲੈਂਡ ਪੂਲਿੰਗ ਨੀਤੀ ਦੇ ਭਾਰੀ ਵਿਰੋਧ ਦੇ ਵਿਚਕਾਰ 'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸਕੀਮ ਨੂੰ ਲੈ ਕੇ ਆਪਣੀ ਸਰਕਾਰ ’ਤੇ ਸਵਾਲ ਚੁੱਕੇ। ਪਰ ਕੁਝ ਹੀ ਘੰਟਿਆਂ ਬਾਅਦ ਸੰਸਦ ਮੈਂਬਰ ਵੱਲੋਂ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ। ਜਿਸ ਤੋਂ ਸਾਫ ਹੈ ਕਿ ਕਿਸਾਨਾਂ ਦੇ ਹੱਕ ’ਚ ਗੱਲ ਕਰਨ ਦੀ ਥਾਂ ’ਤੇ ਆਪ ਸਾਂਸਦ ਸੀਐੱਮ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਝੁਕ ਗਏ। 

ਸੰਸਦ ਮੈਂਬਰ ਮਾਲਵਿੰਦਰ ਕੰਗ ਵੱਲੋਂ ਲੈਂਡ ਪੂਲਿੰਗ ਸਕੀਮ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਪੰਜਾਬ ਬੀਜੇਪੀ ਦੇ ਸਪੋਕਪਰਸਨ ਪ੍ਰੀਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਮਾਲਵਿੰਦਰ ਕੰਗ ਜੀ ਉਹ ਤਾਂ ਅਜੇ ਸੋਚ ਰਿਹਾ ਸੀ ਕਿ ਉਸਦੀ ਤਾਰੀਫ ਕਰਾਂ ਪਰ ਤੁਸੀਂ ਤਾਂ ਪਹਿਲਾਂ ਹੀ ਭੱਜ ਗਏ। ਰਾਤ ਲੋਕ ਕਹਿ ਰਹੇ ਸੀ ਕਿ ਕੰਗ ਮਰਦ ਬੰਦਾ ਜੱਟ ਜਾਗ ਗਿਆ ਪਰ ਸਵੇਰੇ ਕੀ ਹੋ ਗਿਆ। ਮਾਲਵਿੰਦਰ ਕੰਗ ਜੀ ਇਹ ਦੱਸ ਦੇਣਾ ਕਿ ਇਹ ਪੋਸਟ ਡਿਲੀਟ ਕਰਨ ਦਾ ਫੋਨ ਦਿੱਲੀ ਤੋਂ ਆਇਆ ਕਿ ਚੰਡੀਗੜ੍ਹ ਤੋਂ। 


ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਸ਼ਰਮਾਨਕ ਹੈ ਕਿ ਮਾਲਵਿੰਦਰ ਕੰਗ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਜਿਵੇਂ ਕਿ ਅਰਵਿੰਦਰ ਕੇਜਰੀਵਾਲ ਦੇ ਦਬਾਅ ਹੇਠ ਲੈਂਡ ਪੂਲਿੰਗ ਟਵੀਟ ਨੂੰ ਡਿਲੀਟ ਕਰਨ ਲਈ ਸ਼ਰਮਨਾਕ ਹੈ। ਇਸੇ ਲਈ ਮੈਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਕਲੀ ਇਨਕਲਾਬੀ ਅਤੇ ਬੰਦੂਆ ਮਜ਼ਦੂਰ ਕਹਿੰਦਾ ਹਾਂ।  


ਦੱਸ ਦਈਏ ਕਿ ਇਸ ਸਮੇਂ ਪੰਜਾਬ ਭਰ ’ਚ ਕਿਸਾਨਾਂ ਤੋਂ ਲੈਕੇ ਵਿਰੋਧੀ ਪਾਰਟੀਆਂ ਵੱਲੋਂ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਅੱਜ ਕਿਸਾਨਾਂ ਵੱਲੋਂ ਸੂਬੇ ਭਰ ’ਚ ਰੋਸ ਮੁਜ਼ਹਾਰਾ ਕੀਤਾ ਜਾਵੇਗਾ। 

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਕੰਗ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਸੀ ਜਿਸ ’ਚ ਉਨ੍ਹਾਂ ਨੇ ਲਿਖਿਆ ਸੀ ਕਿ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੋ ਇਤਰਾਜ਼ ਹਨ ਇਸ ’ਤੇ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਨੂੰ  ਮੇਰਾ ਸੁਝਾਅ ਹੈ ਕਿ ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਚ ਕਿਸਾਨੀ ਦੀ ਬਿਹਚਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ, ਜਿਵੇਂ ਕਿ ਖੇਤੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਟੀਚਾ, ਮੰਡੀਕਰਨ ਵਿੱਚ ਤੇਜੀ, ਫਸਲੀ ਵਿਭਿੰਨਤਾ ’ਤੇ ਕੰਮ ਕਰਨਾ ਆਦਿ। ਇਸ ਨੀਤੀ ’ਤੇ ਵੀ ਕਿਸਾਨਾਂ ਨੂੰ ਅਤੇ ਸਾਡੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਨੂੰ ਭਰੋਸੇ ਚ ਲੈ ਕੇ ਹੀ ਸਰਕਾਰ ਨੂੰ ਅੱਗੇ ਵਧਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : Jalandhar Civil Hospital ’ਚ ਤਿੰਨ ਮਰੀਜ਼ਾ ਦੀ ਸ਼ੱਕੀ ਮੌਤ ਦਾ ਮਾਮਲਾ; ਮੈਡੀਕਲ ਸੁਪਰੀਡੈਂਟ ਨੇ 9 ਮੈਂਬਰੀ ਕਮੇਟੀ ਦਾ ਕੀਤਾ ਗਠਨ

Related Post