AAP MP Sanjay SIngh Arrested: ਈਡੀ ਨੇ ਆਪ ਐੱਮਪੀ ਸੰਜੇ ਸਿੰਘ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
AAP MP Sanjay SIngh Arrested: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਬੁੱਧਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ।
AAP MP Sanjay SIngh Arrested: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਬੁੱਧਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਗਿਆ ਹੈ ਕਿ ਈਡੀ ਨੇ ਇਹ ਕਾਰਵਾਈ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਕੀਤੀ ਹੈ। ਈਡੀ ਨੇ ਸਵੇਰੇ ਵੀ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦਿਨੇਸ਼ ਅਰੋੜਾ ਦੇ ਸਰਕਾਰੀ ਗਵਾਹ ਬਣਨ ਅਤੇ ਉਸ ਦੇ ਬਿਆਨ ਅਤੇ ਚਾਰਜਸ਼ੀਟ ਦੇ ਆਧਾਰ 'ਤੇ ਸਬੂਤ ਮਿਲਣ ਤੋਂ ਬਾਅਦ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਗੁੱਸਾ ਹੈ। ਈਡੀ ਦੀ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ 'ਚ ਆਮ ਸਮਰਥਕ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਉਹ ਉਥੇ ਬੈਠ ਗਏ ਅਤੇ ਸੰਜੇ ਸਿੰਘ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ।
ਦੱਸਿਆ ਗਿਆ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਈਡੀ ਨੇ ਸੰਜੇ ਸਿੰਘ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਕਰੀਬ 10 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਗ੍ਰਿਫਤਾਰੀ ਤੋਂ ਬਾਅਦ ਫਿਲਹਾਲ ਸੰਜੇ ਸਿੰਘ ਨੂੰ ਆਪਣੇ ਘਰ 'ਚ ਹੀ ਰੱਖਿਆ ਗਿਆ ਹੈ। ਅਹਿਤਿਆਤ ਵਜੋਂ ਸੰਜੇ ਸਿੰਘ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਨੀਮ ਫ਼ੌਜੀ ਬਲਾਂ ਦੀਆਂ ਬੱਸਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।