Patiala News : ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਖਿਲਾਫ਼ ਬਗਾਵਤ ਕਰਨ ਵਾਲੇ ਕੌਂਸਲਰ ਨੂੰ AAP ਨੇ ਦਿਖਾਇਆ ਬਾਹਰ ਦਾ ਰਸਤਾ

Patiala News : ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਖਿਲਾਫ਼ ਬਗਾਵਤ ਕਰਨ ਵਾਲੇ 42 ਨੰਬਰ ਵਾਰਡ ਦੇ ਐਮਸੀ ਕ੍ਰਿਸ਼ਨ ਚੰਦ ਬੁੱਧੂ ਨੂੰ ਆਮ ਆਦਮੀ ਪਾਰਟੀ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਕ੍ਰਿਸ਼ਨ ਚੰਦ ਬੁੱਧੂ ਮੁਅੱਤਲ ਕਰ ਦਿੱਤਾ ਹੈ

By  Shanker Badra December 4th 2025 06:07 PM -- Updated: December 4th 2025 06:11 PM

Patiala News : ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਖਿਲਾਫ਼ ਬਗਾਵਤ ਕਰਨ ਵਾਲੇ 42 ਨੰਬਰ ਵਾਰਡ ਦੇ ਐਮਸੀ ਕ੍ਰਿਸ਼ਨ ਚੰਦ ਬੁੱਧੂ ਨੂੰ ਆਮ ਆਦਮੀ ਪਾਰਟੀ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਕ੍ਰਿਸ਼ਨ ਚੰਦ ਬੁੱਧੂ ਸਸਪੈਂਡ ਕਰ ਦਿੱਤਾ ਹੈ। 

ਆਮ ਆਦਮੀ ਪਾਰਟੀ ਨੇ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹੋ। ਇਸ ਲਈ ਪਾਰਟੀ ਤੁਹਾਨੂੰ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਆਮ ਆਦਮੀ ਪਾਰਟੀ ਵਿੱਚ ਸਾਰੇ ਅਹੁਦਿਆਂ, ਡਿਊਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਮੁਅੱਤਲ ਕਰਦੀ ਹੈ।

ਦੱਸ ਦੇਈਏ ਕਿ ਐਮਸੀ ਕ੍ਰਿਸ਼ਨ ਚੰਦ ਬੁੱਧੂ ਕੁੱਝ ਦਿਨ ਪਹਿਲਾਂ ਹੀ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਖਿਲਾਫ਼ ਬੋਲਦੇ ਨਜ਼ਰ ਆਏ ਸਨ। ਉਨ੍ਹਾਂ ਵਲੋਂ ਲਗਾਤਾਰ ਪਾਰਟੀ ਵਿਰੋਧੀ ਸੁਰ ਅਲਾਪੇ ਜਾ ਰਹੇ ਸਨ। ਜਿਸਦੇ ਚਲਦਿਆਂ ਪਾਰਟੀ ਨੇ ਕ੍ਰਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚ ਅਹੁਦਿਆਂ ਅਤੇ ਜਿੰਮੇਵਾਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ ।


Related Post