AAP ਨੂੰ ਵੱਡਾ ਝਟਕਾ! ਪਿੰਡ ਖੋਸਾ ਪਾਂਡੋ ਦਾ ਸਰਪੰਚ ਪੰਚਾਇਤ ਤੇ 12 ਤੋਂ ਵੱਧ ਪਰਿਵਾਰਾਂ ਸਮੇਤ ਅਕਾਲੀ ਦਲ ਚ ਸ਼ਾਮਲ
Moga News : ਮੋਗਾ ਦੇ ਪਿੰਡ ਖੋਸਾ ਪਾਂਡੋ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਿੰਡ ਖੋਸਾ ਪਾਂਡੋ ਦਾ ਮੌਜੂਦਾ ਸਰਪੰਚ ਕੁਲਦੀਪ ਸਿੰਘ ਆਪਣੀ ਪੂਰੀ ਪੰਚਾਇਤ ਸਮੇਤ ਦਰਜਨਾਂ ਹੋਰ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
Shiromani Akali Dal Moga News : ਮੋਗਾ ਦੇ ਪਿੰਡ ਖੋਸਾ ਪਾਂਡੋ ਵਿੱਚ ਆਮ ਆਦਮੀ ਪਾਰਟੀ (AAP Punjab) ਨੂੰ ਵੱਡਾ ਝਟਕਾ ਲੱਗਿਆ ਹੈ। ਪਿੰਡ ਖੋਸਾ ਪਾਂਡੋ ਦਾ ਮੌਜੂਦਾ ਸਰਪੰਚ ਕੁਲਦੀਪ ਸਿੰਘ (Sarpanch Kuldeep Singh) ਆਪਣੀ ਪੂਰੀ ਪੰਚਾਇਤ ਸਮੇਤ ਦਰਜਨਾਂ ਹੋਰ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਸਮੁੱਚੀ ਪੰਚਾਇਤ ਅਤੇ ਨਗਰ ਦੇ ਪਤਵੰਤਿਆਂ ਦੀ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸਮੁੱਚੀ ਪੰਚਾਇਤ ਅਤੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇਖ ਕੇ ਅਕਾਲੀ ਦਲ ਵਿੱਚ ਕਰਵਾਈ ਸ਼ਮੂਲੀਅਤ।
ਇਸ ਮੌਕੇ ਪਿੰਡ ਦੇ ਭਰਨੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਅਜਿਹੀਆਂ ਪੰਚਾਇਤਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਣ ਤੇ ਗਰਾਂਟਾਂ ਦੇ ਗੱਫੇ ਦੇ ਕੇ ਵਿਕਾਸ ਪੱਖੋਂ ਪਿੰਡਾਂ ਨੂੰ ਮੋਹਰੀ ਬਣਾਉਣ ਲਈ ਕੀਤੇ ਜਾਣਗੇ ਯਤਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਿਆ ਹਨ। ਉਹਨਾਂ ਕਿਹਾ ਕਿ ਇੰਨਾ ਕੋਲ ਝੂਠ ਦੇ ਸਵਾਏ ਹੋਰ ਕੁਝ ਵੀ ਨਹੀਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਅਜੇ ਤੱਕ ਆਮ ਆਦਮੀ ਪਾਰਟੀ ਪੂਰਾ ਨਹੀਂ ਕਰ ਪਾਈ।