Rajya Sabha Election : AAP ਦੇ ਰਾਜਿੰਦਰ ਗੁਪਤਾ ਪੰਜਾਬ ਤੋਂ ਬਿਨਾਂ ਮੁਕਾਬਲਾ ਚੁਣੇ ਗਏ ਰਾਜ ਸਭਾ ਮੈਂਬਰ
AAP MP Rajinder Gupta : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੱਜ ਬਿਨਾਂ ਮੁਕਾਬਲਾ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਹੈ। ਉਦਯੋਗਪਤੀ ਰਾਜਿੰਦਰ ਗੁਪਤਾ ਦੀ ਬਿਨਾਂ ਮੁਕਾਬਲਾ ਚੋਣ ਹੋਈ ਹੈ। ਅੱਜ ਉਮੀਦਵਾਰੀਆਂ ਵਾਪਸ ਲੈਣ ਦਾ ਆਖਰੀ ਦਿਨ ਸੀ। ਉਹ ਇਸ ਚੋਣ ਵਿੱਚ ਇਕੱਲੇ ਹੀ ਉਮੀਦਵਾਰ ਸਨ। ਜਿਸ ਕਰਕੇ ਚੋਣ ਕਮਿਸ਼ਨ ਨੇ ਰਾਜਿੰਦਰ ਗੁਪਤਾ ਦੀ ਬਿਨਾਂ ਮੁਕਾਬਲੇ ਜੇਤੂ ਐਲਾਨ ਦਿੱਤਾ
AAP MP Rajinder Gupta : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੱਜ ਬਿਨਾਂ ਮੁਕਾਬਲਾ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਹੈ। ਉਦਯੋਗਪਤੀ ਰਾਜਿੰਦਰ ਗੁਪਤਾ ਦੀ ਬਿਨਾਂ ਮੁਕਾਬਲਾ ਚੋਣ ਹੋਈ ਹੈ। ਅੱਜ ਉਮੀਦਵਾਰੀਆਂ ਵਾਪਸ ਲੈਣ ਦਾ ਆਖਰੀ ਦਿਨ ਸੀ। ਉਹ ਇਸ ਚੋਣ ਵਿੱਚ ਇਕੱਲੇ ਹੀ ਉਮੀਦਵਾਰ ਸਨ। ਜਿਸ ਕਰਕੇ ਚੋਣ ਕਮਿਸ਼ਨ ਨੇ ਰਾਜਿੰਦਰ ਗੁਪਤਾ ਦੀ ਬਿਨਾਂ ਮੁਕਾਬਲੇ ਜੇਤੂ ਐਲਾਨ ਦਿੱਤਾ।
ਹਾਲਾਂਕਿ ਇੱਕ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਵੱਲੋਂ ਵੀ ਵਿਧਾਇਕਾਂ ਦੇ ਜ਼ਾਅਲੀ ਦਸਤਖਤਾਂ ਕਰਕੇ ਰਾਜ ਸਭਾ ਉਪ ਚੋਣ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਜਿਸ ਕਾਰਨ ਉਸਦੇ ਕਾਗਜ਼ ਰੱਦ ਕਰ ਦਿੱਤੇ ਗਏ। ਹਾਲਾਂਕਿ ਬਾਅਦ 'ਚ ਨਵੀਨ ਚਤੁਰਵੇਦੀ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਸੀ। ਜਾਣਕਾਰੀ ਅਨੁਸਾਰ ਰਾਜਿੰਦਰ ਗੁਪਤਾ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚੋਂ ਇੱਕ ਹਨ ਅਤੇ ਟੈਕਸਟਾਈਲ ਖੇਤਰ 'ਚ ਟ੍ਰਾਈਡੈਂਟ ਗਰੁੱਪ ਨੂੰ ਰਾਸ਼ਟਰੀ ਪੱਧਰ ‘ਤੇ ਮਜ਼ਬੂਤ ਸਥਾਨ ਦਿਵਾਉਣ 'ਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ।
ਰਾਜਿੰਦਰ ਗੁਪਤਾ ਰਾਜ ਸਭਾ 'ਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਤੋਂ ਸੱਤਵੇਂ ਨੇਤਾ ਹੋਣਗੇ। ਇਸ ਤੋਂ ਪਹਿਲਾਂ ਐਲਪੀਯੂ ਦੇ ਚਾਂਸਲਰ ਅਸ਼ੋਕ ਮਿੱਤਲ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਆਪ ਆਗੂ ਰਾਘਵ ਚੱਢਾ, ਬਿਕਰਮਜੀਤ ਸਿੰਘ ਸਾਹਨੀ, ਕਾਰੋਬਾਰੀ ਸੰਦੀਪ ਪਾਠਕ, ਆਪ ਨੇਤਾ, ਅਤੇ ਸਮਾਜ ਸੇਵਕ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਇਸ ਸੀਟ ਲਈ ਨਾਮਜ਼ਦ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸੰਜੀਵ ਅਰੋੜਾ ਇਸ ਸੀਟ ਤੋਂ ਰਾਜ ਸਭਾ ਲਈ ਚੁਣੇ ਗਏ ਸਨ। ਇਹ ਸੀਟ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ।