Abohar Accident News : ਅਬੋਹਰ ’ਚ ਤੜਕਸਾਰ ਹੋਇਆ ਭਿਆਨਕ ਸੜਕ ਹਾਦਸਾ, ਕਾਰ ਸਵਾਰ 3 ਦੀ ਮੌਤ; 2 ਜ਼ਖਮੀ
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਹਨੂੰਮਾਨਗੜ੍ਹ ਰੋਡ 'ਤੇ ਪੁਲ ਨੇੜੇ ਰੋਟਰੀ ਚੌਕ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਚੌਰਾਹੇ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
Abohar Accident News : ਅਬੋਹਰ ਵਿੱਚ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਹਨੂੰਮਾਨਗੜ੍ਹ ਰੋਡ 'ਤੇ ਪੁਲ ਨੇੜੇ ਰੋਟਰੀ ਚੌਕ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਚੌਰਾਹੇ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਉਦੈ ਅਤੇ ਵਿਸ਼ਾਲ (ਦੋਵੇਂ ਭਰਾ) ਅਤੇ ਉਨ੍ਹਾਂ ਦੇ ਦੋਸਤ ਰਮਨ ਵਜੋਂ ਹੋਈ ਹੈ। ਤਿੰਨੋਂ ਅਬੋਹਰ ਦੇ ਬੱਲੂਆਣਾ ਪਿੰਡ ਦੇ ਰਹਿਣ ਵਾਲੇ ਸਨ। ਅਨਮੋਲ ਅਤੇ ਰੋਸ਼ਨ ਗੰਭੀਰ ਜ਼ਖਮੀ ਹੋ ਗਏ। ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ 'ਤੇ ਇਲਾਕੇ ਵਿੱਚ ਸੋਗ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਕਾਰ ਦੇ ਬ੍ਰੇਕ ਫੇਲ੍ਹ ਹੋ ਗਏ।
ਇਹ ਵੀ ਪੜ੍ਹੋ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਕੀਤੀ ਨਿੰਦਾ