Khanna Accident News : ਸ਼੍ਰੀ ਨੈਣਾ ਦੇਵੀ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਿੱਕਅਪ ਗੱਡੀ ਹਾਦਸੇ ਦਾ ਸ਼ਿਕਾਰ; 2 ਬੱਚਿਆਂ ਸਣੇ 6 ਲੋਕਾਂ ਦੀ ਦਰਦਨਾਕ ਮੌਤ
ਐਤਵਾਰ ਰਾਤ ਨੂੰ ਨੈਣਾ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦਾ ਵਾਹਨ ਖੰਨਾ ਨੇੜੇ ਨਹਿਰ ਵਿੱਚ ਡਿੱਗ ਗਿਆ। ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਿਆਦਾਤਰ ਲੋਕਾਂ ਨੂੰ ਬਚਾਇਆ। ਪੰਜ ਲੋਕਾਂ ਦੀ ਮੌਤ ਹੋ ਗਈ ਹੈ।
Khanna Accident News : ਐਤਵਾਰ ਰਾਤ ਖੰਨਾ ਦੇ ਦੋਰਾਹਾ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ। ਮਲੌਦ ਦੇ ਜਗੇੜਾ ਪੁਲ ਨੇੜੇ ਇੱਕ ਪਿੱਕਅਪ ਜੀਪ ਨਹਿਰ ਵਿੱਚ ਡਿੱਗ ਗਈ।
6 ਲੋਕਾਂ ਦੀ ਹੋਈ ਮੌਤ
ਮਿਲੀ ਜਾਣਕਾਰੀ ਮੁਤਾਬਿਕ ਪਿੱਕਅਪ ਗੱਡੀ ’ਚ ਕੁੱਲ 29 ਲੋਕ ਸਵਾਰ ਸੀ। ਜਿਨ੍ਹਾਂ ਚੋਂ 25 ਲੋਕਾਂ ਨਹਿਰ ਚੋਂ ਬਾਹਰ ਕੱਢਿਆ ਗਿਆ ਜਿਨ੍ਹਾਂ ਵਿੱਚੋਂ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ 2 ਬੱਚੇ, 3 ਔਰਤਾਂ ਅਤੇ 1 ਪੁਰਸ਼ ਸ਼ਾਮਲ ਹੈ। 19 ਲੋਕ ਇਸ ਹਾਦਸੇ ’ਚ ਸੁਰੱਖਿਅਤ ਹਨ। ਜਦਕਿ ਬਾਕੀ 4 ਦੀ ਭਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹਾਦਸੇ ’ਚ ਸ਼ਰਧਾਲੂ ਸਣੇ ਡਰਾਈਵਰ ਹਾਦਸੇ ਦਾ ਸ਼ਿਕਾਰ ਹੋਇਆ ਹੈ।
ਨੈਣਾ ਦੇਵੀ ਤੋਂ ਵਾਪਸ ਆ ਰਹੇ ਸਨ
ਜਾਣਕਾਰੀ ਅਨੁਸਾਰ, ਸਾਰੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਗੱਡੀ ਦੇ ਨਹਿਰ ਵਿੱਚ ਡਿੱਗਣ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਨੇੜਲੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਅਨੁਸਾਰ, ਜ਼ਿਆਦਾਤਰ ਸ਼ਰਧਾਲੂਆਂ ਨੂੰ ਨਹਿਰ ਵਿੱਚੋਂ ਬਚਾ ਲਿਆ ਗਿਆ ਹੈ। ਦੋ ਬੱਚਿਆਂ ਸਮੇਤ ਤਿੰਨ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਤਿੰਨ ਲੋਕ ਪਾਣੀ ਵਿੱਚ ਵਹਿ ਗਏ ਹਨ, ਬਚਾਅ ਕਾਰਜ ਜਾਰੀ ਹੈ।
ਇਹ ਵੀ ਪੜ੍ਹੋ : ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ : ਜਥੇਦਾਰ ਕੁਲਦੀਪ ਸਿੰਘ ਗੜਗੱਜ