ਖਾਲਸਾ ਸਾਜਨਾ ਦਿਵਸ ਤੇ ਕੀਰਤਪੁਰ ਸਾਹਿਬ ਚ ਵਾਪਰਿਆ ਹਾਦਸਾ, ਦੋ ਦੀ ਮੌਤ

ਪੰਜਾਬ ਦੇ ਕੀਰਤਪੁਰ ਸਾਹਿਬ 'ਚ ਟਰੈਕਟਰ ਟਰਾਲੀ ਪਲਟਣ ਨਾਲ ਵਾਪਰੇ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸਾਰੇ ਖਾਲਸਾ ਸਾਜਨਾ ਦਿਵਸ 'ਤੇ ਮੱਥਾ ਟੇਕਣ ਆਏ ਹੋਏ ਸੀ।

By  Amritpal Singh April 13th 2024 01:34 PM

Road Accident: ਪੰਜਾਬ ਦੇ ਕੀਰਤਪੁਰ ਸਾਹਿਬ 'ਚ ਟਰੈਕਟਰ ਟਰਾਲੀ ਪਲਟਣ ਨਾਲ ਵਾਪਰੇ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸਾਰੇ ਖਾਲਸਾ ਸਾਜਨਾ ਦਿਵਸ 'ਤੇ ਮੱਥਾ ਟੇਕਣ ਆਏ ਹੋਏ ਸੀ। ਮਰਨ ਵਾਲਿਆਂ ਵਿੱਚ ਇੱਕ ਟਰੈਕਟਰ ਡਰਾਈਵਰ ਅਤੇ ਇੱਕ ਬਜ਼ੁਰਗ ਸ਼ਾਮਲ ਹੈ। ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ। ਟਰੈਕਟਰ ਚਾਲਕ ਨੂੰ ਬੜੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਡਰਾਈਵਰ ਅਤੇ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਸੰਗਤ ਨਵਾਂਸ਼ਹਿਰ ਦੇ ਪਿੰਡ ਸ਼ੇਖਪੁਰਾ ਦੀ ਦੱਸੀ ਜਾਂਦੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰੈਕਟਰ ਚਾਲਕ ਨੂੰ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਉਸ ਦੇ ਜਬਾੜੇ 'ਤੇ ਗੰਭੀਰ ਸੱਟ ਲੱਗੀ ਸੀ।

Related Post