ਤੜਕਸਾਰ ਮੁੰਬਈ-ਗੋਆ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

ਗੋਆ-ਮੁੰਬਈ ਹਾਈਵੇਅ 'ਤੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ।

By  Aarti January 19th 2023 09:23 AM

Mumbai-Goa Highway Accident: ਗੋਆ-ਮੁੰਬਈ ਹਾਈਵੇਅ 'ਤੇ ਤੜਕਸਾਰ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਕਾਰਨ  9 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਵਿੱਚ ਇੱਕ ਬੱਚਾ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ ਸੀ। 


ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਏਗੜ੍ਹ ਦੇ ਰਿਪੋਲੀ ਪਿੰਡ 'ਚ ਵਾਪਰਿਆ ਹੈ। ਟਰੱਕ ਅਤੇ ਕਾਰ ਵਿਚਾਲੇ ਟੱਕਰ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।

ਟੱਕਰ ਕਾਰਨ 9 ਲੋਕਾਂ ਦੀ ਮੌਤ ਅਤੇ 1 ਜ਼ਖਮੀ ਹੋਇਆ ਹੈ। ਮ੍ਰਿਤਕਾਂ 'ਚ 5 ਪੁਰਸ਼, 3 ਔਰਤਾਂ ਅਤੇ 1 ਬੱਚਾ ਸ਼ਾਮਲ ਹਨ। ਜਦਕਿ ਜ਼ਖਮੀ ਇੱਕ ਬੱਚਾ ਵੀ ਹੈ। ਫਿਲਹਾਲ ਹਾਦਸੇ ਦੀ ਸਹੀ ਵਜਾ ਸਾਹਮਣੇ ਨਹੀਂ ਹੈ। ਪਰ ਮੀਡੀਆ ਰਿਪੋਰਟਾਂ ਦੇ ਮੁਤਾਬਿਕ ਸ਼ੁਰੂਆਤੀ ਅਨੁਸਾਨ ਸੰਘਣੀ ਧੁੰਦ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਲਾਲੜੂ: ਫੈਕਟਰੀ ’ਚ ਰੱਖੇ ਫਰਿੱਜ ਦੇ ਕੰਪ੍ਰੈਸਰ ਵਿੱਚ ਹੋਇਆ ਜ਼ੋਰਦਾਰ ਧਮਾਕਾ, 8 ਜ਼ਖਮੀ

Related Post