Punjab Roadways Bus ਨਾਲ ਵਾਪਰਿਆ ਹਾਦਸਾ, ਚੱਲਦੀ ਬੱਸ ਦਾ ਨਿਕਲਿਆ ਟਾਇਰ, ਮਚਿਆ ਹੜਕੰਪ
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੱਸ ਸੜਕ 'ਤੇ ਟਾਇਰਾਂ ਤੋਂ ਬਿਨਾਂ ਖੜ੍ਹੀ ਨਜ਼ਰ ਆ ਰਹੀ ਹੈ ਅਤੇ ਲੋਕ ਇਸ ਘਟਨਾ ਨੂੰ ਦੇਖ ਕੇ ਹੈਰਾਨੀ ਜ਼ਾਹਿਰ ਕਰ ਰਹੇ ਹਨ।
ਲੁਧਿਆਣਾ ਤੋਂ ਆ ਰਹੀ ਪੰਜਾਬ ਰੋਡਵੇਜ਼ ਚੰਡੀਗੜ੍ਹ ਦੀ ਇੱਕ ਬੱਸ ਨਾਲ ਜੁੜੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਚੱਲਦੀ ਬੱਸ ਦੇ ਪਿਛਲੇ ਟਾਇਰ ਅਚਾਨਕ ਨਿਕਲ ਗਏ, ਜਿਸ ਕਾਰਨ ਕੁਝ ਸਮੇਂ ਲਈ ਹੜਕੰਪ ਮਚ ਗਿਆ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਖੁਸ਼ਕਿਸਮਤੀ ਇਹ ਰਹੀ ਕਿ ਬੱਸ ਦੀ ਰਫ਼ਤਾਰ ਹੌਲੀ ਹੋਣ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ।
ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੱਸ ਸੜਕ 'ਤੇ ਟਾਇਰਾਂ ਤੋਂ ਬਿਨਾਂ ਖੜ੍ਹੀ ਨਜ਼ਰ ਆ ਰਹੀ ਹੈ ਅਤੇ ਲੋਕ ਇਸ ਘਟਨਾ ਨੂੰ ਦੇਖ ਕੇ ਹੈਰਾਨੀ ਜ਼ਾਹਿਰ ਕਰ ਰਹੇ ਹਨ।
ਬੱਸਾਂ ਦੀ ਤਕਨੀਕੀ ਜਾਂਚ ਅਤੇ ਰੱਖ-ਰਖਾਅ 'ਤੇ ਵੀ ਸਵਾਲ ਖੜ੍ਹੇ ਹੋ ਰਹੇ
ਇਸ ਘਟਨਾ ਤੋਂ ਬਾਅਦ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਤਕਨੀਕੀ ਜਾਂਚ ਅਤੇ ਰੱਖ-ਰਖਾਅ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬੱਸ ਤੇਜ਼ ਰਫ਼ਤਾਰ ਵਿੱਚ ਹੁੰਦੀ ਤਾਂ ਇਹ ਘਟਨਾ ਕਿਸੇ ਵੱਡੇ ਹਾਦਸੇ ਦਾ ਰੂਪ ਧਾਰ ਸਕਦੀ ਸੀ। ਫਿਲਹਾਲ, ਸਬੰਧਤ ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : India-US Trade Deal : ਕਿਸਾਨਾਂ ਵੱਲੋਂ ਦਿੱਲੀ 'ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ, ਜਾਣੋ ਸ਼ਡਿਊਲ