NIA ਅਦਾਲਤ 'ਚ ਅੱਤਵਾਦੀ ਖਾਨਪੁਰੀਆ 'ਤੇ ਦੋਸ਼ ਕੀਤੇ ਆਇਦ , UAPA ਤਹਿਤ ਮੁਕੱਦਮਾ

By  Pardeep Singh February 16th 2023 09:18 PM

ਚੰਡੀਗੜ੍ਹ: ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਕੁਲਵਿੰਦਰ ਜੀਤ ਸਿੰਘ ਖਾਨਪੁਰੀਆ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ। ਹੁਣ ਉਸ 'ਤੇ ਆਰਮਜ਼ ਐਕਟ, ਐਕਸਪਲੋਸਿਵ ਐਕਟ ਦੀਆਂ ਵੱਖ-ਵੱਖ ਧਾਰਾਵਾਂ ਸਮੇਤ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ) ਤਹਿਤ ਮੁਕੱਦਮਾ ਚਲਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਇੱਕ ਬੈਗ ਵਿੱਚੋਂ ਦੋ ਹੈਂਡ ਗ੍ਰੇਨੇਡ ਅਤੇ ਇੱਕ ਮੋਬਾਈਲ ਫ਼ੋਨ ਮਿਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਅੱਤਵਾਦੀ ਖਾਨਪੁਰੀਆ ਦਾ ਨਾਂ ਲਿਆ ਸੀ। ਇਸ ਤੋਂ ਬਾਅਦ ਖਾਨਪੁਰੀਆ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਬਾਅਦ ਵਿੱਚ 27 ਮਈ 2019 ਨੂੰ ਇਹ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ। ਖਾਨਪੁਰੀਆ 'ਤੇ ਖਾਲਿਸਤਾਨੀ ਲਹਿਰ ਨੂੰ ਜ਼ਿੰਦਾ ਰੱਖਣ ਲਈ ਕੰਮ ਕਰਨ ਦਾ ਦੋਸ਼ ਹੈ। ਉਹ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਕੇ ਦੰਗੇ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਏਅਰਪੋਰਟ ਤੋਂ ਕੀਤਾ ਸੀ ਗ੍ਰਿਫਤਾਰ 

ਖਾਨਪੁਰੀਆ 'ਤੇ ਪੰਜ ਲੱਖ ਰੁਪਏ ਦਾ ਇਨਾਮ ਸੀ। ਇੰਟਰਪੋਲ ਨੇ ਉਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ। ਅੰਮ੍ਰਿਤਸਰ ਦਾ ਰਹਿਣ ਵਾਲਾ ਇਹ ਅੱਤਵਾਦੀ 2019 ਤੋਂ ਫਰਾਰ ਸੀ। NIA ਨੇ ਇਸਨੂੰ 2022 ਵਿੱਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਦਿੱਲੀ) ਤੋਂ ਗ੍ਰਿਫਤਾਰ ਕੀਤਾ ਸੀ। ਖਾਨਪੁਰੀਆ ਬੈਂਕਾਕ ਤੋਂ ਵਾਪਸ ਦਿੱਲੀ ਆ ਗਏ ਸਨ। ਇਸ ਦੌਰਾਨ ਖੁਫੀਆ ਸੂਚਨਾ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

Related Post