Sudhir Suri murder case: ਮੁਲਜ਼ਮ ਸੰਦੀਪ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ

By  Ravinder Singh November 17th 2022 11:26 AM

ਅੰਮ੍ਰਿਤਸਰ: ਸ਼ਿਵਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਨੂੰ ਅੱਜ ਮੁੜ ਅਦਾਲਚ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਸੰਦੀਪ ਸੰਨੀ ਦੇ ਮੋਬਾਈਲ ਵਿੱਚੋਂ ਇੱਕ ਲੱਖ 47 ਹਜ਼ਾਰ ਪੇਜਾਂ ਦੇ ਡਾਟਾ ਰਿਕਵਰੀ ਹੋਈ ਹੈ ਜਿਸ ਦੀ ਜਾਂਚ ਕਰਨ ਲਈ ਪੁਲਿਸ ਨੂੰ ਹੋਰ ਸਮੇਂ ਦੀ ਲੋੜ ਹੈ। ਇਸ ਲਈ ਰਿਮਾਂਡ ਅੱਗੇ ਵਧਾਉਣ ਦੀ ਅਦਾਲਤ ਵਿੱਚ ਅਪੀਲ ਕੀਤੀ ਗਈ ਸੀ ਪਰ ਅਦਾਲਤ ਨੇ ਸੰਦੀਪ ਸੰਨੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ 1 ਦਸੰਬਰ ਨੂੰ ਮੁੜ ਸੰਦੀਪ ਸੰਨੀ ਦੀ ਪੇਸ਼ੀ ਹੋਵੇਗੀ।

ਕਾਬਿਲੇਗੌਰ ਹੈ ਕਿ ਸੁਧੀਰ ਸੂਰੀ ਦੀ 4 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਲਜ਼ਾਮ ਹੈ ਕਿ ਸੰਦੀਪ ਉਸੇ ਸਮੇਂ ਇਕ ਕਾਰ ਵਿੱਚ ਉੱਥੇ ਪੁੱਜਿਆ ਤੇ ਆਪਣੇ ਪਿਸਤੌਲ ਨਾਲ ਸੂਰੀ ਉੱਤੇ ਪਿੱਛਿਓਂ ਕਈ ਗੋਲ਼ੀਆਂ ਚਲਾਈਆਂ। ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

Related Post