Ajnala clash: ਅਜਨਾਲਾ ਘਟਨਾ ਦੀਆਂ ਵੀਡਿਓਜ਼ ਦੇਖ ਕੇ ਹੋਵੇਗੀ ਕਾਰਵਾਈ: ਡੀਜੀਪੀ ਗੌਰਵ ਯਾਦਵ

By  Pardeep Singh February 24th 2023 05:27 PM

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅਜਨਾਲਾ ਘਟਨਾ ਨੂੰ ਲੈ ਕੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ  ਨੇ ਕਿਹਾ ਹੈ ਕਿ ਪੁਲਿਸ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੂੰ ਭਰੋਸਾ ਦਿੱਤਾ ਗਿਆ ਸੀ ਜਥੇਬੰਦੀ ਨੂੰ ਜਿੱਥੇ ਰੋਕਿਆ ਜਾਵੇਗਾ ਉਥੇ ਰੁਕ ਜਾਣਗੇ। ਡੀਜੀਪੀ ਦਾ ਕਹਿਣਾ ਹੈ ਕਿ ਬਾਅਦ ਵਿੱਚ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਵੱਲੋਂ ਪੁਲਿਸ ਉੱਤੇ ਹਮਲਾ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ  ਨੂੰ ਢਾਲ ਬਣਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਡੀਜੀਪੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਮਲਾ ਕਰਨਾ ਬੁਜ਼ਦਿਲ ਲੋਕਾਂ ਦਾ ਕੰਮ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਅਧਿਕਾਰੀ ਤੇ ਕਈ ਮੁਲਾਜ਼ਮ ਜ਼ਖਮ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜ਼ਖ਼ਮੀਆਂ ਦੇ ਬਿਆਨ ਅਤੇ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Post