Actor Sonu Sood ਦੀਆਂ ਵਧੀਆਂ ਮੁਸ਼ਕਿਲਾਂ ; ਲੁਧਿਆਣਾ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੀ ਅਦਾਲਤ ਵੱਲੋਂ ਅਦਾਕਾਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ।

By  Aarti February 7th 2025 08:44 AM
Actor Sonu Sood ਦੀਆਂ ਵਧੀਆਂ ਮੁਸ਼ਕਿਲਾਂ ; ਲੁਧਿਆਣਾ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

Actor Sonu Sood Latest News : ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ, ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜੋ ਕਿ ਗੈਰ-ਜ਼ਮਾਨਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ। ਜਿਸ ’ਚ ਅਦਾਕਾਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਸੋਨੂੰ ਸੂਦ ਰਕੀਜਾ ਕੁਆਇਨ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਇਸ ਕੰਪਨੀ ਦੇ ਧੋਖਾਧੜੀ ਕਰਨ ਦੇ ਇਲਜ਼ਾਮ ਲੱਗੇ ਹਨ। ਇੱਕ ਹਜ਼ਾਰ ਕਰੋੜ ਦੇ ਕ੍ਰਿਪਟੋ ਫ੍ਰਾਡ ਨਾਲ ਮਾਮਲਾ ਜੁੜਿਆ ਹੋਇਆ ਹੈ। 

ਕੀ ਹੈ ਪੂਰਾ ਮਾਮਲਾ ?

ਇਹ ਕੇਸ ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦਾਇਰ ਕੀਤਾ ਸੀ। ਉਸਨੇ ਇਲਜ਼ਾਮ ਲਗਾਇਆ ਸੀ ਕਿ ਮੋਹਿਤ ਸ਼ੁਕਲਾ ਨਾਮ ਦੇ ਵਿਅਕਤੀ ਨੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਵਕੀਲ ਦਾ ਕਹਿਣਾ ਹੈ ਕਿ ਮੋਹਿਤ ਸ਼ੁਕਲਾ ਨੇ ਉਸਨੂੰ ਨਕਲੀ 'ਰਿਜ਼ਿਕਾ ਸਿੱਕਾ' ਵਿੱਚ ਨਿਵੇਸ਼ ਕਰਨ ਲਈ ਧੋਖਾ ਦਿੱਤਾ ਸੀ ਅਤੇ ਸੋਨੂੰ ਸੂਦ ਨੂੰ ਇਸ ਮਾਮਲੇ ਵਿੱਚ ਗਵਾਹੀ ਦੇਣੀ ਸੀ। 

ਇਹ ਵੀ ਪੜ੍ਹੋ : Punjabi Singer Prem Dhillon : ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

Related Post