Jyoti Nooran News : ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ ? ADCP ਆਕਰਸ਼ੀ ਜੈਨ ਨੇ ਦੱਸੀ ਅਸਲ ਕਹਾਣੀ
Jyoti Nooran News : ਏਡੀਸੀਪੀ-1 ਆਕਰਸ਼ੀ ਜੈਨ ਨੇ ਕਿਹਾ ਕਿ ਕਿਸੇ ਵੀ ਤਰੀਕੇ ਦੇ ਨਾਲ ਕੋਈ ਫਾਇਰਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਦੇ ਵਿੱਚ ਜੋ ਇੱਕ ਵਿਅਕਤੀ ਦਿਖਾਈ ਦੇ ਰਿਹਾ ਹੈ, ਉਸ ਨੂੰ ਅਸੀਂ ਰਾਊਂਡ ਅਪ ਕਰ ਲਿਆ ਹੈ ਅਤੇ ਉਸ ਦਾ ਨਾਮ ਸੁਮਿਤ ਹੈ, ਜੋ ਕਿ ਪਠਾਨਕੋਟ ਦਾ ਰਹਿਣ ਵਾਲਾ ਹੈ।
Jyoti Nooran News : ਜਲੰਧਰ 'ਚ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀਆਂ ਖਬਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਪਰੰਤੂ ਅਜਿਹਾ ਕੁੱਝ ਵੀ ਨਹੀਂ ਹੋਇਆ ਹੈ। ਇਹ ਦਾਅਵਾ ਜਲੰਧਰ ਪੁਲਿਸ ਦੀ ਏਡੀਸੀਪੀ-1 ਆਕਰਸ਼ੀ ਜੈਨ ਨੇ ਕੀਤਾ ਹੈ। ਉਨ੍ਹਾਂ ਨੇ ਗਾਇਕਾ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਇਨਕਾਰ ਕੀਤਾ ਹੈ।
ਜਾਣਕਾਰੀ ਅਨੁਸਾਰ, ਕੁੱਝ ਸੋਸ਼ਲ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਜਲੰਧਰ ਦੇ ਵਸੰਤ ਕੁੰਜ ਏਰੀਏ 'ਚ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਗੋਲੀਆਂ ਚੱਲੀਆਂ ਹਨ, ਜਿਸ ਤੋਂ ਬਾਅਦ ਇਹ ਖ਼ਬਰ ਤੇਜ਼ੀ ਨਾਲ ਫੈਲ ਰਹੀ ਸੀ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਸੀ, ਜਿਸ ਵਿੱਚ ਇੱਕ ਸ਼ੱਕੀ ਵਿਅਕਤੀ ਸਕੂਟਰੀ 'ਤੇ ਪਹੁੰਚਦਾ ਹੈ ਅਤੇ ਕੁੱਝ ਸਮਾਂ ਰੁਕ ਕੇ ਚਲਾ ਜਾਂਦਾ ਹੈ।
ਪੁਲਿਸ ਵੱਲੋਂ ਵੀ ਇਸ ਘਟਨਾ ਬਾਰੇ ਪਤਾ ਲੱਗਦਿਆਂ ਜਾਂਚ-ਪੜਤਾਲ ਸ਼ੁਰੂ ਕੀਤੀ ਗਈ, ਜਿਸ ਤੋਂ ਬਾਅਦ ਇਸ ਖਬਰ ਦੀ ਅਸਲ ਕਹਾਣੀ ਦੱਸਦੇ ਹੋਏ ਏਡੀਸੀਪੀ-1 ਆਕਰਸ਼ੀ ਜੈਨ ਨੇ ਕਿਹਾ ਕਿ ਕਿਸੇ ਵੀ ਤਰੀਕੇ ਦੇ ਨਾਲ ਕੋਈ ਫਾਇਰਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਦੇ ਵਿੱਚ ਜੋ ਇੱਕ ਵਿਅਕਤੀ ਦਿਖਾਈ ਦੇ ਰਿਹਾ ਹੈ, ਉਸ ਨੂੰ ਅਸੀਂ ਰਾਊਂਡ ਅਪ ਕਰ ਲਿਆ ਹੈ ਅਤੇ ਉਸ ਦਾ ਨਾਮ ਸੁਮਿਤ ਹੈ, ਜੋ ਕਿ ਪਠਾਨਕੋਟ ਦਾ ਰਹਿਣ ਵਾਲਾ ਹੈ।
ਉਨ੍ਹਾਂ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਜੋ ਵੀਡੀਓ ਚੱਲ ਰਹੀ ਹੈ, ਜੋ ਖਬਰਾਂ ਚੱਲ ਰਹੀਆਂ ਹਨ, ਉਹਨਾਂ ਦਾ ਕੋਈ ਪਿਛੋਕੜ ਨਹੀਂ ਹੈ, ਉਹ ਪੂਰੇ ਤਰੀਕੇ ਨਾਲ ਗਲਤ ਹੈ, ਗੋਲੀ ਚੱਲਣ ਦੀ ਕੋਈ ਵੀ ਗੱਲ ਨਹੀਂ ਪਤਾ ਲੱਗੀ ਹੈ।