ਸਰਦੀ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

By  Jasmeet Singh December 8th 2022 04:26 PM -- Updated: December 8th 2022 04:34 PM

ਗਗਨਦੀਪ ਸਿੰਘ ਅਹੂਜਾ, (ਪਟਿਆਲਾ, 8 ਦਸੰਬਰ): ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਈਜਰੀ ਜਾਰੀ ਕਰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਸੰਦੀਪ ਕੌਰ ਨੇਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਦੀ ਦੇ ਵੱਧਣ ਦੇ ਅਸਾਰ ਹਨ ਅਤੇ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। 

ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇਂ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ। ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। 

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਠੰਡ ਹੋਣ 'ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ਤੇਂ ਫੱਲੁ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜਰਅੰਦਾਜ ਨਹੀ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ। 

ਇਹ ਵੀ ਪੜ੍ਹੋ: ਕਾਂਗਰਸ ਨੂੰ ਵਿਧਾਇਕਾਂ ਦੀ ਖ਼ਰੀਦੋ ਫਰੋਖ਼ਤ ਦਾ ਡਰ !

ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸਾਸ਼ਣ ਨੂੰ ਕੋਲਡ ਵੇਵ ਮੇਨੇਜਮੈਂਟ ਸਬੰਧੀ ਐਕਸ਼ਨ ਪਲਾਨ ਭੇਜ ਦਿੱਤਾ ਗਿਆ ਹੈ ਅਤੇ ਹਸਪਤਾਲਾ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਇੰਤਜਾਮ ਕਰਨ ਲਈ ਕਹਿ ਦਿੱਤਾ ਗਿਆ ਹੈ।

Related Post